ਵੈਸ਼ਨੋ ਦੇਵੀ ਮੰਦਰ ਵਿਚ ਲੱਗੀ ਅੱਗ
ਫਾਇਰ ਬ੍ਰਿਗੇਡ ਨੇ ਅੱਗ ਤੇ ਪਾਇਆ ਕਾਬੂ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਮੰਗਲਵਾਰ ਦੁਪਹਿਰ ਨੂੰ ਅੱਗ ਲੱਗ ਗਈ। ਇਹ ਅੱਗ ਮਾਤਾ ਵੈਸ਼ਨੋ ਦੇਵੀ ਬੋਰਡ ਦੇ ਕੈਸ਼ ਕਾਊਂਟਰ ਨੇੜੇ ਸ਼ੁਰੂ ਲੱਗੀ, ਸ਼ਾਮ ਨੂੰ ਵੈਸ਼ਨੋ ਦੇਵੀ ਮੰਦਿਰ ਵਿਚ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ-ਦੂਰ ਤੱਕ ਨਜ਼ਰ ਆ ਰਹੇ ਸਨ। ਖਬਰਾਂ ਦੇ ਅਨੁਸਾਰ, ਮੰਦਰ ਦੀ ਗੁਫਾ ਤੋਂ 100 ਮੀਟਰ ਦੀ ਦੂਰੀ ‘ਤੇ ਕਾਲਕਾ ਭਵਨ ਨੇੜੇ ਕਾਊਂਟਰ ਨੰਬਰ ਦੋ’ ਤੇ ਅੱਗ ਲੱਗੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਕਿਹਾ ਕਿ ਅੱਗ ਨੂੰ ਕਾਬੂ ਵਿਚ ਕਰ ਲਿਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੇ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਉਹਨਾਂ ਨੇ ਉਥੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ ਬੁਝਾ ਦਿੱਤੀ। ਅੱਗ ਲੱਗਣ ਕਾਰਨ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।























