ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ

ਚੰਡੀਗੜ੍ਹ, 11ਜੂਨ(ਵਿਸ਼ਵ ਵਾਰਤਾ)- ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਜਨਤਾ ਪਹਿਲਾਂ ਹੀ ਪ੍ਰੇਸ਼ਾਨ ਹੈ ਅਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਵਾਧਾ ਕੀਤਾ ਹੈ। ਅੱਜ ਭਾਰਤੀ ਬਾਜ਼ਾਰ ਵਿਚ ਪੈਟਰੋਲ 29 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 28 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਤੋਂ ਬਾਅਦ ਤੇਲ ਦੀ ਕੀਮਤ ਉੱਚੇ ਪੱਧਰ ‘ਤੇ ਪਹੁੰਚ ਗਈ ਹੈ।






















