ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ
2022 ਦੀਆਂ ਚੋਣਾਂ ਨੂੰ ਲੈ ਕੇ ਗਠਜੋੜ ਦੀ ਰਾਜਨੀਤੀ ਸ਼ੁਰੂ
ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਿੱਚ ਗਠਜੋੜ ਦਾ ਹੋ ਸਕਦਾ ਹੈ ਕੱਲ੍ਹ ਨੂੰ ਐਲਾਨ
ਸੁਖਬੀਰ ਸਿੰਘ ਬਾਦਲ ਅਤੇ ਸਤੀਸ਼ ਮਿਸ਼ਰਾ ਕੱਲ੍ਹ ਨੂੰ ਚੰਡੀਗੜ੍ਹ ਵਿੱਚ ਕਰ ਸਕਦੇ ਹਨ ਐਲਾਨ
ਚੰਡੀਗੜ੍ਹ, 11ਜੂਨ(ਵਿਸ਼ਵ ਵਾਰਤਾ)- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿੱਚ ਗਠਜੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਰਲ਼ ਕੇ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਨੂੰ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫਤਰ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਨੇਤਾ ਸਤੀਸ਼ ਮਿਸ਼ਰਾ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦਾ ਪ੍ਰੈਸ ਕਾਨਫਰੰਸ ਕਰਕੇ ਐਲਾਨ ਕਰ ਸਕਦੇ ਹਨ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਹਾਜ਼ਰ ਰਹਿਣਗੇ।























