ਠੰਡਲ ਦੀ ਅਗਵਾਈ ‘ਚ ਅਜਨੌਹਾਂ ਦੇ ਅਨੇਕਾਂ ਨੌਜਵਾਨ ਅਕਾਲੀ ਦਲ ‘ਚ ਸ਼ਾਮਲ
ਹੁਸ਼ਿਆਰਪੁਰ, 12 ਜੂਨ (ਵਿਸ਼ਵ ਵਾਰਤਾ/ਤਰਸੇਮ ਦੀਵਾਨਾਂ) ਸ਼੍ਰੌਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੀ ਇੱਕ ਵਿਸ਼ੇਸ਼ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਦੀ ਅਗਵਾਈ ‘ਚ ਪਿੰਡ ਠੰਡਲ ਵਿਖੇ ਹੋਈ। ਇਸ ਮੌਕੇ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਜਥੇਦਾਰ ਪਰਮਜੀਤ ਸਿੰਘ ਪੰਜੌੜ ਜਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਅਤੇ ਸੀਨੀਅਰ ਅਕਾਲੀ ਆਗੂ ਮਾ.ਹਰਭਜਨ ਸਿੰਘ ਅਜਨੌਹਾਂ ਦੇ ਯਤਨਾਂ ਸਦਕਾ ਪਿੰਡ ਅਜਨੌਹਾਂ ਦੇ ਅਨੇਕਾਂ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੌਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸੋਹਣ ਸਿੰਘ ਠੰਡਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਲਿਆਉਣ ਵਿੱਚ ਨੌਜਵਾਨ ਅਹਿਮ ਰੋਲ ਅਦਾ ਕਰਨਗੇ। ਇਸ ਮੌਕੇ ਰਵਿੰਦਰ ਸਿੰਘ ਠੰਡਲ, ਮਾ.ਰਸ਼ਪਾਲ ਸਿੰਘ ਜਲਵੇੜਾ, ਜਸਵਿੰਦਰ ਸਿੰਘ ਨੰਗਲ ਠੰਡਲ, ਗੁਰਪ੍ਰੀਤ ਸਿੰਘ ਡਾਂਡੀਆਂ, ਕੁਲਦੀਪ ਸਿੰਘ ਅਜਨੌਹਾਂ, ਅਨਮੋਲ, ਜਸਕਰਨ, ਹਰਪ੍ਰੀਤ ਸਿੰਘ, ਸੰਦੀਪ, ਰਾਕੇਸ਼, ਤਰਨਜੀਤ, ਦੀਪਕ, ਦਿਲਪ੍ਰੀਤ, ਅਕਾਸ਼, ਦੀਪੂ, ਸਾਹਿਬਪ੍ਰੀਤ, ਰਾਹੁਲ ਆਦਿ ਹਾਜ਼ਰ ਸਨ।