ਕੋਟਕਪੂਰਾ ਗੋਲੀਕਾਂਡ ਮਾਮਲਾ
ਐਸ.ਆਈ.ਟੀ ਸਾਹਮਣੇ ਪੇਸ਼ ਨਹੀਂ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 14ਜੂਨ(ਵਿਸ਼ਵ ਵਾਰਤਾ)- ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਬਣੀ ਐਸ.ਆਈ.ਟੀ ਸਾਹਮਣੇ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਣਗੇ। ਨਵੀਂ ਬਣੀ ਐਸ.ਆਈ.ਟੀ ਵੱਲੋਂ ਬੀਤੇ ਦਿਨੀਂ ਉਹਨਾਂ ਨੂੰ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਜਿਸ ਦਾ ਲਿਖਤੀ ਜੁਆਬ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਭੇਜਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਸਿਹਤ ਸਮੱਸਿਆਵਾਂ ਕਾਰਨ 16 ਜੂਨ ਨੂੰ ਐਸ.ਆਈ.ਟੀ ਅੱਗੇ ਪੇਸ਼ ਨਹੀਂ ਹੋਣਗੇ। ਕਿਉਂਕਿ ਉਨ੍ਹਾਂ ਦੀ ਏਮਜ਼ ਬਠਿੰਡਾ ‘ਚ ਵੀ ਸਿਹਤ ਜਾਂਚ ਹੋਈ ਹੈ ਤੇ ਮੈਡੀਕਲ ਅਡਵਾਈਸ ‘ਤੇ ਉਹ ਐਮ.ਐਲ.ਏ ਫਲੈਟ ‘ਚ ਅਰਾਮ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਲਿਖਤੀ ਰੂਪ ‘ਚ ਐਸ.ਆਈ.ਟੀ ਨੂੰ 16 ਜੂਨ ਵਾਲੇ ਦਿਨ ਪੇਸ਼ ਨਹੀਂ ਹੋਣ ਬਾਰੇ ਉਨ੍ਹਾਂ ਦੁਆਰਾ ਅੱਜ ਭੇਜ ਦਿੱਤਾ ਜਾਏਗਾ ਅਤੇ ਜਿਵੇਂ ਹੀ ਉਨ੍ਹਾਂ ਦੀ ਸਿਹਤ ਠੀਕ ਹੁੰਦੀ ਹੈ ਉਸੇ ਦਿਨ ਹੀ ਉਹ ਐਸ.ਆਈ.ਟੀ ਦੀ ਜਾਂਚ ‘ਚ ਆਪਣਾ ਪੂਰਾ ਸਹਿਯੋਗ ਦੇਣਗੇ।






















