ਇਸ ਸਮੇਂ ਦੀ ਵੱਡੀ ਖ਼ਬਰ
ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਅਕਾਲੀ ਵਰਕਰਾਂ ਨੇ ਤੋੜੇ ਬੈਰੀਕੇਡ
ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਹਨ ਅਕਾਲੀ ਵਰਕਰ
ਪੁਲਿਸ ਨੇ ਸਥਿਤੀ ਤੇ ਕਾਬੂ ਪਾਉਣ ਲਈ ਕੀਤਾ ਵਾਟਰ ਕੈਨਨਾਂ ਦਾ ਇਸਤੇਮਾਲ

ਚੰਡੀਗੜ੍ਹ,15 ਜੂਨ(ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੇ ਸਨ।ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਅਤੇ ਉਥੇ ਮੌਜੂਦ ਸੁਰੱਖਿਆ ਕਰਮੀਆਂ ਵਿਚਕਾਰ ਤਣਾਅ ਦਾ ਮਾਹੌਲ ਪੈਦਾ ਗਿਆ। ਪੁਲਿਸ ਨੂੰ ਸਥਿਤੀ ਦੇ ਕਾਬੂ ਪਾਉਣ ਲਈ ਵਾਟਰ ਕੈਨਨਾਂ ਦਾ ਇਸਤੇਮਾਲ ਕਰਨਾ ਪਿਆ।






















