ਪੰਜਾਬ ਸਰਕਾਰ ਵੱਲੋਂ PPSC ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 17 ਜੂਨ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।ਇਹਨਾਂ ਅਰਜ਼ੀਆਂ ਨੂੰ ਭੇਜਣ ਦੀ ਆਖਰੀ ਮਿਤੀ 8 ਜੁਲਾਈ 2021 ਮਿਥੀ ਗਈ ਹੈ । ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਇਮਾਨਦਾਰੀ, ਉੱਚ ਸਮਰੱਥਾ ਅਤੇ ਪ੍ਰਸ਼ਾਸਕੀ ਤਜਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਸਕੱਤਰ ਪੰਜਾਬ ਦੀ ਅਗਵਾਈ ਵਾਲੀ ਖੋਜ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਗਏ ਨਾਵਾਂ ਉੱਤੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ























