ਅੱਜ ਤੋਂ ਖੁੱਲ੍ਹੇਗਾ ਵਿਰਾਸਤ-ਏ-ਖ਼ਾਲਸਾ
ਕੋਵਿਡ ਦੇ ਮੱਦੇਨਜ਼ਰ ਕੀਤਾ ਗਿਆ ਸੀ ਬੰਦ
ਕੋਵਿਡ ਗਾਈਡਲਾਈਨਸ ਦੀ ਕਰਨੀ ਹੋਵੇਗੀ ਪਾਲਣਾ

ਚੰਡੀਗੜ੍ਹ, 18ਜੂਨ(ਵਿਸ਼ਵ ਵਾਰਤਾ)- ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਰਾਸਤ-ਏ- ਖ਼ਾਲਸਾ ਨੂੰ ਮੁੜ ਤੋਂ ਆਮ ਲੋਕਾਂ ਲਈ ਖੋਲ੍ਹਣ ਦਾ ਫੈਸਲਾ ਕੀਤਾ ਗਿਆ। ਅੱਜ ਤੋਂ ਲੋਕ ਵਿਰਾਸਤ-ਏ-ਖ਼ਾਲਸਾ ਵਿੱਚ ਜਾ ਸਕਦੇ ਹਨ। ਦੱਸਣਯੋਗ ਹੈ ਕਿ ਕੋਵਿਡ ਦੇ ਵੱਧ ਰਹੇ ਪ੍ਰਭਾਵ ਤੋਂ ਬਾਅਦ 25 ਮਾਰਚ ਤੋਂ ਬਾਅਦ ਵਿਰਾਸਤ-ਏ- ਖ਼ਾਲਸਾ ਨੂੰ ਆਮ ਲੋਕਾਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ 50 ਫੀਸਦੀ ਸਮਰੱਥਾ ਦੇ ਨਾਲ ਵਿਰਾਸਤ-ਏ- ਖ਼ਾਲਸਾ ਖੋਲ੍ਹਿਆ ਜਾ ਰਿਹਾ ਹੈ।
ਆਮ ਲੋਕ ਸਵੇਰੇ 10 ਵਜੇ ਤੋਂ ਸ਼ਾਮੀ 4.30 ਵਜੇ ਤੱਕ ਇਥੇ ਜਾ ਸਕਦੇ ਹਨ।
ਲੋਕਾਂ ਨੂੰ ਕੋਵਿਡ ਸੰਬੰਧੀ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ।






















