ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 18ਜੂਨ(ਵਿਸ਼ਵ ਵਾਰਤਾ)-ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇਕ ਵੱਡਾ ਫੈਸਲਾ ਲਿਆ ਹੈ ਕਿ ਚੰਡੀਗੜ੍ਹ ਵਿੱਚ ਹੁਣ ਐਤਵਾਰ ਦਾ ਲਾਕਡਾਊਨ ਜਾਂ ਕਰਫਿਊ ਨਹੀਂ ਹੋਵੇਗਾ। ਐਤਵਾਰ ਵੀ ਆਮ ਦਿਨਾਂ ਵਾਂਗ ਹੀ ਰਹੇਗਾ, ਰਾਤ ਦਾ ਕਰਫਿਊ ਜਾਰੀ ਰਹੇਗਾ ਜੋ ਰਾਤ 10:30 ਤੋਂ ਲੈ ਕੇ ਸਵੇਰੇ 5 ਵਜੇ ਤੱਕ ਹੋਵੇਗਾ।























