ਇਤਿਹਾਸਕ ਕਿਸਾਨ ਅੰਦੋਲਨ
ਖੇਤੀ ਕਾਨੂੰਨ ਨਹੀਂ ਹੋਣਗੇ ਰੱਦ,ਸਰਕਾਰ ਗੱਲਬਾਤ ਲਈ ਤਿਆਰ-ਖੇਤੀਬਾੜੀ ਮੰਤਰੀ

ਚੰਡੀਗੜ੍ਹ, 19ਜੂਨ(ਵਿਸ਼ਵ ਵਾਰਤਾ)- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਫਿਰ ਤੋਂ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਹੈ,ਪਰ ਕਿਸੇ ਵੀ ਹਾਲਤ ਵਿੱਚ ਖੇਤੀਬਾੜੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ।
ਦੱਸ ਦੱਇਏ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਪਹਿਲਾਂ ਹੀ 11 ਦੌਰ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਆਖਰੀ ਦੋਵਾਂ ਧੜਿਆਂ ਦੀ ਮੀਟਿੰਗ 22 ਜਨਵਰੀ ਨੂੰ ਹੋਈ ਸੀ।






















