ਅੱਜ ਸ਼ਾਮ 5 ਵਜੇ ਹੋਵੇਗਾ ਮਿਲਖਾ ਸਿੰਘ ਦਾ ਅੰਤਿਮ ਸਸਕਾਰ

ਚੰਡੀਗੜ੍ਹ, 19 ਜੂਨ(ਵਿਸ਼ਵ ਵਾਰਤਾ)-ਫਲਾਇੰਗ ਸਿੱਖ ਮਿਲਖਾ ਸਿੰਘ ਜਿਹਨਾਂ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਦਾ ਅੰਤਿਮ ਸਸਕਾਰ ਅੱਜ ਸਨਿਚਰਵਾਰ ਨੂੰ ਪੂਰੇ ਸਨਮਾਨਾਂ ਨਾਲ ਸ਼ਾਮ 5 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।ਉਹ ਕਾਫੀ ਸਮੇਂ ਤੋਂ ਕੋਰੋਨਾ ਦੀ ਬਿਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਸੈਕਟਰ 8 ਸਥਿਤ ਰਿਹਾਇਸ਼ ਤੇ ਰੱਖੀ ਗਈ ਹੈ। ਉਨ੍ਹਾਂ ਦੇ ਸਸਕਾਰ ਮੌਕੇ ਪ੍ਰਮੁੱਖ ਰਾਜਨੀਤਕ, ਸਮਾਜਿਕ , ਖੇਡ ਜਗਤ ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਦੇ ਆਉਣ ਦੀ ਉਮੀਦ ਹੈ। ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ ।




















