ਜੰਮੂ-ਕਸ਼ਮੀਰ ਮੁਕਾਬਲੇ ਵਿਚ ਹੁਣ ਤੱਕ ਤਿੰਨ ਅੱਤਵਾਦੀ ਢੇਰ

ਚੰਡੀਗੜ੍ਹ, 21 ਜੂਨ(ਵਿਸ਼ਵ ਵਾਰਤਾ)- ਜੰਮੂ ਕਸ਼ਮੀਰ ਦੇ ਸੋਪੋਰ ਦੇ ਗੁੰਡ ਬ੍ਰਾਥ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ ਵਿਚ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਇਕ ਸਾਂਝੀ ਟੀਮ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦੇ ਰਹੀ ਹੈ। ਜਿਸ ਵਿਚ ਪੁਲਿਸ ਅਤੇ ਸੈਨਾ ਸ਼ਾਮਲ ਹੈ।






















