ਇਸ ਸਮੇਂ ਦੀ ਵੱਡੀ ਖ਼ਬਰ
ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਰਾਜਨੀਤੀ ਨੂੰ ਦੇਵਾਂਗਾ ਨਵੀਂ ਦਿਸ਼ਾ-ਕੁੰਵਰ ਵਿਜੇ ਪ੍ਰਤਾਪ
ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)-ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਪ ਵਿੱਚ ਸ਼ਾਮਲ ਹੋ ਗਏ ਹਨ।ਉਹਨਾਂ ਨੇ ਕਿਹਾ ਕਿ ਉਹ ਸਰਬਤ ਦੇ ਭਲੇ ਲਈ ਕੰਮ ਕਰਨਗੇ ਅਤੇ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣਗੇ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਇਸ ਮੌਕੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਸਿੱਖ ਸਮਾਜ ਵਿਚੋਂ ਹੋਵੇਗਾ।























