ਚੰਡੀਗੜ, 27 ਜਨਵਰੀ (ਵਿਸ਼ਵ ਵਾਰਤਾ)-ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਐਂਟੀ ਕੁਰੱਪਸ਼ਨ ਲੀਗ ਦੇ ਮੁਖੀ ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਮੰਤਰੀ ਸ ਜਨਮੇਜਾ ਸਿੰਘ ਸੇਖੋਂ ਦੀ ਪਤਨੀ ਬੀਬੀ ਜਸਵਿੰਦਰ ਕੌਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਕਿ ਬੀਬੀ ਸੇਖੋਂ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਸ੍ਰੀ ਜਨਮੇਜਾ ਸਿੰਘ ਸੇਖੋਂ ਦੀ ਰਾਜਨੀਤਿਕ ਖੇਤਰ ਵਿੱਚ ਸਫਲਤਾ ਵਿੱਚ ਉਹਨਾਂ ਦੀ ਧਰਮ ਪਤਨੀ ਦਾ ਅਹਿਮ ਰੋਲ ਰਿਹੈ। ਉਹਨਾਂ ਕਿਹਾ ਕਿ ਵਾਹਿਗੁਰੂ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ।