ਕੈਪਟਨ ਨੂੰ ਹਾਈ ਕਮਾਂਡ ਨੇ ਵਾਅਦੇ ਪੂਰੇ ਕਰਨ ਲਈ ਦਿੱਤੀ ਡੈਡਲਾਈਨ-ਹਰੀਸ਼ ਰਾਵਤ
ਪਾਰਟੀ ਨੇ 18 ਨੁਕਤਿਆਂ ਤੇ ਕਾਰਵਾਈ ਕਰਨ ਲਈ ਕਿਹਾ
ਪੰਜਾਬ ਕਾਂਗਰਸ ਦਾ ਮਸਲਾ ਜੁਲਾਈ ਦੇ ਪਹਿਲੇ ਹਫਤੇ ਤੱਕ ਕੀਤਾ ਜਾਵੇਗਾ ਹੱਲ-ਰਾਵਤ

ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)- ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਹਾਈ ਕਮਾਂਡ ਨੇ ਬਾਕੀ ਰਹਿੰਦੇ ਚੋਣ ਵਾਅਦੇ ਪੂਰੇ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੈਡਲਾਈਨ ਦਿੱਤੀ ਹੈ।ਰਾਵਤ ਨੇ ਦੱਸਿਆ ਕਿ 18 ਨੁਕਤਿਆਂ ਤੇ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕਾਰਵਾਈ ਕਰਨ ਲਈ ਕਿਹਾ ਹੈ, ਇਨ੍ਹਾਂ ਵਿੱਚ 200 ਯੂਨਿਟ ਤਕ ਮੁਫ਼ਤ ਬਿਜਲੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਮਸਲਾ ਜੁਲਾਈ ਦੇ ਪਹਿਲੇ ਹਫਤੇ ਤੱਕ ਹੱਲ ਕਰ ਲਿਆ ਜਾਵੇਗਾ। ਨਵਜੋਤ ਸਿੱਧੂ ਬਾਰੇ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਹਾਈ ਕਮਾਂਡ ਨੇ ਉਹਨਾਂ ਦੀ ਇੰਟਰਵਿਊ(ਬਿਆਨਬਾਜ਼ੀ) ਮੰਗਵਾਈ ਹੈ ਤੇ ਵੇਖਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ ।ਜਿਸ ਤੋਂ ਵੇਖਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨਵਜੋਤ ਸਿੰਘ ਸਿੱਧੂ ਨੂੰ ਬੁਲਾਕੇ ਗੱਲਬਾਤ ਕਰੇਗੀ। ਉਹਨਾਂ ਕਿਹਾ ਕਿ ਸਿੱਧੂ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਗਲੇ ਇਨ੍ਹਾਂ ਨੁਕਤਿਆਂ ਬਾਰੇ ਲੋਕਾਂ ਨੂੰ ਵੇਰਵਾ ਦੇਣਗੇ।






















