ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਮੀਟਿੰਗ
ਬਿਜਲੀ ਸਪਲਾਈ ਤੇ ਹੋਰ ਅਹਿਮ ਮੁੱਦਿਆਂ ਤੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਬਾਅਦ ਦੁਪਹਿਰ 2ਵਜੇ ਹੋਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਖੇਤੀਬਾੜੀ ਲਈ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਕਈ ਹੋਰ ਮੁੱਦਿਆਂ ਤੇ ਵਿਚਾਰ-ਚਰਚਾ ਹੋਵੇਗੀ।






















