• Latest
  • Trending
ਪੰਜਾਬ ਵਿੱਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

ਪੰਜਾਬ ਵਿੱਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

19 seconds ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

24 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

34 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

55 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

January 29, 2018
in ਪੰਜਾਬ
ਪੰਜਾਬ ਵਿੱਚ ਪਹਿਲੀ ਵਾਰ ਮਨਾਇਆ ‘ਪੰਛੀਆਂ ਦਾ ਮੇਲਾ’

ਨਵਜੋਤ ਸਿੰਘ ਸਿੱਧੂ ਵੱਲੋਂ ਕੇਸ਼ੋਪੁਰ ਛੰਭ ਵਿਖੇ 5 ਕਰੋੜ ਦੀ ਲਾਗਤ ਨਾਲ ਬਣੇ ਵਿਆਖਿਆ ਕੇਂਦਰ ਦਾ ਉਦਘਾਟਨ
ਕੇਸ਼ੋਪੁਰ ਛੰਭ (ਗੁਰਦਾਸਪੁਰ), 29 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੇਸ਼ੋਪੁਰ ਛੰਭ ਵਿਖੇ ਆਉਂਦੇ ਪਰਵਾਸੀਆਂ ਪੰਛੀਆਂ ਦਾ ਮੇਲਾ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪਰਵਾਸੀ ਪੰਛੀਆਂ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਜਿਸ ਦਾ ਸਬੂਤ ਹੈ ਕਿ ਇਥੇ ਕੇਸ਼ੋਪੁਰ ਛੰਭ ਵਿਖੇ ਹਰ ਸਾਲ 25-30 ਹਜ਼ਾਰ ਪਰਵਾਸੀ ਪੰਛੀ ਅਤੇ ਹਰੀਕੇ ਪੱਤਣ ਵਿਖੇ 70 ਹਜ਼ਾਰ ਤੋਂ ਵੱਧ ਪਰਵਾਸੀ ਪੰਛੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਅਜਿਹੀਆਂ ਜਲਗਾਹਾਂ (ਵੈਟਲੈਂਡਜ਼) ਹਨ ਜਿੱਥੇ ਪੰਜਾਬ ਨਾਲੋਂ ਘੱਟ ਪਰਵਾਸੀ ਪੰਛੀ ਆਉਂਦੇ ਹਨ ਪ੍ਰੰਤੂ ਉਨ੍ਹਾਂ ਵੱਲੋਂ ਇਨ੍ਹਾਂ ਖੇਤਰਾਂ ਨੂੰ ਸੈਲਾਨੀ ਕੇਂਦਰਾਂ ਵਜੋਂ ਵੱਧ ਮਕਬੂਲ ਕੀਤਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ ਸਪਾਟਾ ਲਈ ਅਥਾਹ ਸਮਰੱਥਾ ਹੈ ਜਿਸ ਨੂੰ ਵਰਤਿਆ ਨਹੀਂ ਗਿਆ ਅਤੇ ਹੁਣ ਵਿਭਾਗ ਦੀ ਇਹੋ ਕੋਸ਼ਿਸ਼ ਹੈ ਕਿ ਸੈਰ ਸਪਾਟਾ ਲਈ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਸੈਲਾਨੀਆਂ ਲਈ ਵਰਤਿਆ ਜਾਵੇ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਜਿੱਥੇ ਇਤਿਹਾਸਕ, ਧਾਰਮਿਕ, ਵਿਰਾਸਤੀ ਸੈਲਾਨੀਆਂ ਲਈ ਸਰਕਟ ਬਣਾਏ ਜਾ ਰਹੇ ਹਨ ਉਥੇ ਕੁਦਰਤ ਅਤੇ ਪੰਛੀ ਪ੍ਰੇਮੀਆਂ ਨੂੰ ਪੰਜਾਬ ਅੰਦਰ ਖਿੱਚਣ ਲਈ ‘ਵੈਟਲੈਂਡ ਸਰਕਟ’ ਬਣਾਇਆ ਜਾਵੇਗਾ ਜਿਸ ਵਿੱਚ ਸਾਰੀਆਂ ਜਲਗਾਹਾਂ ਨੂੰ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਕਟ ਨਾਲ ਟੂਰ ਅਪਰੇਟਰਾਂ ਅਤੇ ਸੈਲਾਨੀਆਂ ਨੂੰ ਜੋੜਿਆ ਜਾਵੇਗਾ ਤਾਂ ਜੋ ਪੰਜਾਬ ਅੰਦਰ ਸਥਿਤ ਜਲਗਾਹਾਂ ਸੈਲਾਨੀ ਕੇਂਦਰ ਵਜੋਂ ਵਿਕਸਤ ਹੋ ਜਾਣ। ਇਨ੍ਹਾਂ ਜਲਗਾਹਾਂ ‘ਤੇ ਸੈਲਾਨੀਆਂ ਲਈ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ।

ਸ. ਸਿੱਧੂ ਨੇ ਐਲਾਨ ਕੀਤਾ ਕਿ ਅਗਲੇ ਸਾਲ ਜਲਗਾਹਾਂ ‘ਤੇ ਵਿਸ਼ਵ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਲਈ ਡਿਸਕਵਰੀ, ਨੈਸ਼ਨਲ ਜੌਗਰਫਿਕ, ਐਨੀਮਲ ਪਲੈਨਟ ਆਦਿ ਪ੍ਰਮੁੱਖ ਚੈਨਲਾਂ ਦੇ ਚੋਟੀ ਦੇ ਜੰਗਲੀ ਜੀਵ ਫੋਟੋਗ੍ਰਾਫਰਾਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਸ਼ੋਪੁਰ ਛੰਭ ਵਿਖੇ ਜੰਗਲੀ ਜੀਵ ਫੋਟੋਗ੍ਰਾਫਰਾਂ ਅਤੇ ਪੰਛੀ ਪ੍ਰੇਮੀ ਸੈਲਾਨੀਆਂ ਲਈ ਵਾਤਾਵਰਣ ਅਨੁਸਾਰ (ਈਕੋ ਫਰੈਂਡਲੀ) ਟਾਵਰ ਲਗਾਏ ਜਾਣਗੇ ਜਿਸ ਨਾਲ ਪੰਛੀਆਂ ਨੂੰ ਕੋਈ ਨੁਕਸਾਨ ਵੀ ਪੁੱਜੇਗਾ ਅਤੇ ਪਰਵਾਸੀ ਪੰਛੀਆਂ ਦੀ ਫੋਟੋਗ੍ਰਾਫੀ ਵੀ ਹੋ ਸਕੇਗੀ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀਆਂ ਜਲਗਾਹਾਂ ਨੂੰ ਸੈਰ ਸਪਾਟਾ ਦੇ ਨਕਸ਼ੇ ਉਪਰ ਲੈ ਕੇ ਆਉਣਾ ਜਿਸ ਲਈ ਸੈਲਾਨੀਆਂ ਅਨੁਸਾਰ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ ਸੈਲਾਨੀਆਂ ਦੇ ਠਹਿਰਨ ਲਈ ਆਰਜ਼ੀ ਟੈਂਟਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿਖੇ ਜਾਣ ਵਾਲੇ ਸੈਲਾਨੀਆਂ ਲਈ ਜਲਗਾਹਾਂ ਨੂੰ ਠਹਿਰ ਬਣਾਇਆ ਜਾਵੇ।

ਸ. ਸਿੱਧੂ ਨੇ ਅੱਜ ਕੇਸ਼ੋਪੁਰ ਛੰਭ ਵਿਖੇ ਸੈਲਾਨੀਆਂ ਦੀ ਸਹਾਇਤਾ ਲਈ 5 ਕਰੋੜ ਰੁਪਏ ਦੀ ਲਾਗਤ ਦੇ ਬਣੇ ਵਿਆਖਿਆ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਕੇਂਦਰ ਸੈਲਾਨੀਆਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹੱਈਆ ਕਰਵਾਏਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਛੰਭ ਨੂੰ ਜਾਂਦੀ ਸੜਕ ਲਈ 3 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ, ਮਨੀਪੁਰ ਤੋਂ ਬਾਅਦ ਦੂਜਾ ਸੂਬਾ ਹੈ ਜਿਸ ਨੇ ਸੱਭਿਆਚਾਰਕ ਨੀਤੀ ਬਣਾਈ ਹੈ। ਇਸ ਤੋਂ ਬਾਅਦ ਹੁਣ ਸੈਰ ਸਪਾਟਾ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ, ”ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ।”

ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਸੈਰ-ਸਪਟਾ ਵਿਭਾਗ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨਾਂ ਪੂਰਨ ਭਰੋਸਾ ਹੈ ਕਿ ਸੈਰ ਸਪਾਟਾ ਵਿਭਾਗ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਨੇ ਦੇਸ਼ ਅੰਦਰ ਸ਼ਾਂਤੀ, ਖੁਸ਼ਹਾਲੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਦੇਸ਼ ਵਾਸੀਆਂ ਲਈ ਅੰਨ ਭੰਭਾਰ ਵਿਚ ਸਭ ਤੋ ਵੱਧ ਯੋਗਦਾਨ ਪਾਇਆ।

ਸ. ਸਿੱਧੂ ਨੇ ਕੈਸ਼ੋਪੁਰ ਛੰਬ ਲਈ 850 ਏਕੜ ਜ਼ਮੀਨ ਦੇਣ ਵਾਲੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸਮੂਹਿਕ ਸਹਿਯੋਗ ਨਾਲ ਇਸ ਛੰਬ ਨੂੰ ਪ੍ਰਫੁਲਿਤ ਕੀਤਾ ਜਾਵੇਗੀ।

ਇਸ ਮੌਕੇ ਸ. ਸਿੱਧੂ ਨੇ ਕੈਸ਼ੋਪੁਰ ਛੰਭ ਵਿਖੇ ਬਣੇ ਕੰਪਲੈਕਸ ਨੂੰ ਫਾਰਸਟ ਵਾਈਲਡ ਲਾਈਫ ਨੂੰ ਸੋਂਪਿਆਂ ਤੇ ਚਾਬੀ ਭੇਂਟ ਕੀਤੀ। ਸੈਰ ਸਪਾਟਾ ਵਿਭਾਗਾਂ ਵਲੋਂ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਛਪੀਆਂ ਕਿਤਾਬਾਂ ਵੀ ਸ. ਸਿੱਧੂ ਵਲੋਂ ਰਿਲੀਜ਼ ਕੀਤੀਆਂ। ਇਸ ਤੋਂ ਪਹਿਲਾਂ ਉਨਾਂ ਕੈਸ਼ੋਪੁਰ ਛੰਬ ਦਾ ਦੌਰਾ ਕਰਕੇ ਪ੍ਰਵਾਸੀ ਪੰਛੀਆਂ ਨੂੰ ਵੀ ਦੇਖਿਆ। ਉਨਾਂ ਸੈਲਫ ਹੈਲਪ ਗਰੁੱਪ ਵਲੋਂ ਤਿਆਰ ਕੀਤੀਆਂ ਘਰੈਲੂ ਵਸਤਾਂ ਦੀ ਪ੍ਰਦਰਸ਼ਨੀ ਵੇਖੀ ਤੇ ਉਨਾਂ ਦੀ ਕਲਾ ਦੀ ਤਾਰੀਫ ਕੀਤੀ। ਉਪਰੰਤ ਉਨਾਂ ਪੂਰੇ ਕੰਪਲੈਕਸ ਦਾ ਦੋਰਾ ਕੀਤਾ।

ਇਸ ਮੌਕੇ ਸ੍ਰੀ ਅਸ਼ਵਨੀ ਸੇਖੜੀ ਸਾਬਕਾ ਵਜ਼ੀਰ ਪੰਜਾਬ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਸ. ਸਿੱਧੂ ਅੱਜ ਕੈਸ਼ੋਪੁਰ ਛੰਭ ਦਾ ਦੌਰਾ ਕਰਨ ਆਏ ਹਨ ਅਤੇ ਉਨਾਂ ਦੀ ਬਦੋਲਤ ਇਸ ਨਾਯਾਬ ਕੁਦਰਤੀ ਤੋਹਫੇ ਨੂੰ ਪ੍ਰਫੁੱਲਿਤ ਕਰਨ ਵਿਚ ਮਦਦ ਮਿਲੀ ਹੈ ਤੇ ਲੋਕਾਂ ਨੂੰ ਇਹ ਖੂਬਸੂਰਤ ਕੰਪਲੈਕਸ ਵੇਖਣ ਦਾ ਮੌਕਾ ਮਿਲਿਆ ਹੈ।

ਹਲਕਾ ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਸ਼ੋਪੁਰ ਛੰਬ ਦੇ ਵਿਸਥਾਰ ਨਾਲ ਗੁਰਦਾਸਪੁਰ ਅੰਦਰ ਸੈਲਾਨੀਆਂ ਦੀ ਆਮਦ ਨੂੰ ਹੁਲਾਰਾ ਮਿਲੇਗਾ ਅਤੇ ਇਥੇ ਸੈਰ ਸਪਾਟਾ ਵਧਣ ਨਾਲ ਸ਼ਹਿਰ ਵਾਸੀਆਂ ਨੂੰ ਆਰਥਿਕ ਤੌਰ ਤੇ ਵੱਡਾ ਲਾਭ ਮਿਲੇਗਾ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਯਤਨਾਂ ਸਦਕਾ ਸੈਰ ਸਪਾਟਾ ਵਿਭਾਗ ਨਵੀਆਂ ਸਿਖਰਾ ਨੂੰ ਛੂਹ ਰਿਹਾ ਹੈ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਸ੍ਰੀ ਸਿੱਧੂ ਦੀ ਰਹਿਨਮਾਈ ਹੇਠ ਪੰਜਾਬ ਦੇ ਅਮੀਰ ਵਿਰਸੇ ਨੂੰ ਸਾਂਭਣ ਤੇ ਪ੍ਰਫੁੱਲਿਤ ਕਰਨ ਵਿਚ ਕੋਈ ਕਮੀ ਨਹੀਂ ਰਹੇਗੀ।

ਇਸ ਮੌਕੇ ਸ੍ਰੀ ਵਿਕਾਸ ਪ੍ਰਤਾਪ ਸਕੱਤਰ ਸੈਰ ਸਪਾਟਾ ਵਿਭਾਗ, ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਡਾਇਰੈਕਟਰ ਸੈਰ ਸਪਾਟਾ ਵਿਭਾਗ, ਸ੍ਰੀ ਕੁਲਦੀਪ ਕੁਮਾਰ ਪ੍ਰਿੰਸੀਪਲ ਚੀਫ ਕੰਜਰਵੈਟਿਵ ਫਾਰਸਟ ਵਾਈਲਡ ਲਾਈਫ, ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਕੇ.ਐਲ. ਮਲਹੋਤਰਾ ਐਸ.ਸੀ ਐਫ, ਤਹਿਸੀਲਦਾਰ ਸ.ਨਵਤੇਜ ਸਿੰਘ ਸੋਢੀ ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕ ਮੋਜੂਦ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

‘Tobacco-free youth campaign 4.0’ ਦੀ ਸ਼ੁਰੂਆਤ; ਮੰਤਰੀ ਨੇ ਦੇਸ਼-ਵਿਆਪੀ ਅੰਦੋਲਨ ਚਲਾਉਣ ਦਾ ਦਿੱਤਾ ਸੱਦਾ

by Navjot
2 weeks ago
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਆਯੁਸ਼ (AYUSH) ਮੰਤਰਾਲੇ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਪ੍ਰਤਾਪਰਾਓ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 