ਐਸ.ਆਈ.ਟੀ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਪੁਲਿਸ ਇੰਸਟੀਚਿਊਟ ਐਸਆਈਟੀ ਅੱਗੇ ਪੇਸ਼ ਹੋਣ ਲਈ ਪਹੁੰਚ ਗਏ ਹਨ। ਜਿੱਥੇ ਉਹਨਾਂ ਤੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐਸਆਈਟੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਇਸ ਮਾਮਲੇ ਤੇ ਪੁੱਛ-ਗਿੱਛ ਕਰ ਚੁੱਕੀ ਹੈ।






















