ਇਤਿਹਾਸਕ ਕਿਸਾਨ ਅੰਦੋਲਨ
ਗਵਰਨਰ ਹਾਊਸ ਨੂੰ ਘੇਰਨ ਜਾ ਰਹੇ ਕਿਸਾਨ ਚੰਡੀਗੜ੍ਹ ਵਿੱਚ ਦਾਖਲ
ਪੁਲਿਸ ਦੀ ਪਹਿਲੀ ਬੇਰੀਕੇਡਿੰਗ ਤੋੜੀ
ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ ਵਾਟਰ ਕੈਨਨਾਂ ਦਾ ਇਸਤੇਮਾਲ
ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)- ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਪੂਰੇ 7ਮਹੀਨੇ ਪੂਰੇ ਹੋ ਚੁੱਕੇ ਹਨ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੰਜਾਬ ਦੇ ਰਾਜ ਭਵਨ ਵੱਲ ਮਾਰਚ ਕਰਨ ਲਈ ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਚੱਲ ਪਏ ਹਨ। ਜਿਸ ਦੇ ਤਹਿਤ ਅੱਜ ਕਿਸਾਨਾਂ ਵੱਲੋਂ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਮਨਾਇਆ ਜਾ ਰਿਹਾ ਹੈ।
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਭਾਰੀ ਗਿਣਤੀ ਵਿੱਚ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਗਏ ਹਨ। ਉਹਨਾਂ ਦੀ ਰਣਨੀਤੀ ਗਵਰਨਰ ਹਾਊਸ ਦਾ ਘਿਰਾਓ ਕਰਨਾ ਹੈ। ਪੁਲਿਸ ਵੱਲੋਂ ਲਗਾਈ ਬੇਰੀਕੇਡ ਨੂੰ ਤੋੜ ਕੇ ਉਹ ਚੰਡੀਗੜ੍ਹ ਵਿੱਚ ਦਾਖਲ ਹੋ ਚੁੱਕੇ ਹਨ।

ਸਥਿਤੀ ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਵਾਟਰ ਕੈਨਨਾਂ ਦਾ ਇਸਤੇਮਾਲ ਸ਼ੁਰੂ ਕਰ ਦਿੱਤਾ ਗਿਆ ਹੈ।























