ਕੇਜਰੀਵਾਲ ਅੱਜ ਪਹੁੰਚ ਰਹੇ ਹਨ ਚੰਡੀਗੜ੍ਹ
ਪੰਜਾਬ ਲਈ ਕਰ ਸਕਦੇ ਹਨ ਕਈ ਵੱਡੇ ਐਲਾਨ

ਚੰਡੀਗੜ੍ਹ,29ਜੂਨ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਆ ਰਹੇ ਹਨ। ਇਸ ਸਬੰਧ ਵਿੱਚ, ਉਸਨਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਔਰਤਾਂ ਮਹਿੰਗਾਈ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਔਰਤਾਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਔਰਤਾਂ ਬਹੁਤ ਦੁਖੀ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ਼ ‘ਤੇ ਹਰ ਪਰਿਵਾਰ ਨੂੰ ਮੁਫਤ ਬਿਜਲੀ ਦੇਵੇਗੀ।






















