ਲਾਲ ਕਿਲ੍ਹਾ ਹਿੰਸਾ ਮਾਮਲਾ- ਦੀਪ ਸਿੱਧੂ ਸਮੇਤ ਕਈ ਹੋਰਾਂ ਖਿਲਾਫ ਦਿੱਲੀ ਦੀ ਇੱਕ ਅਦਾਲਤ ਨੇ ਜਾਰੀ ਕੀਤੇ ਤਾਜ਼ਾ ਸੰਮਨ

ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)- ਗਣਤੰਤਰ ਦਿਵਸ ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀ ਇੱਕ ਅਦਾਲਤ ਨੇ 26ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਵਾਪਰੀ ਘਟਨਾ ਨਾਲ ਸਬੰਧਿਤ ਇੱਕ ਕੇਸ ਵਿੱਚ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਨੂੰ ਤਾਜ਼ਾ ਸੰਮਨ ਜਾਰੀ ਕੀਤੇ ਹਨ।

ਦੀਪ ਸਿੱਧੂ ਤੇ ਇਸ ਪੂਰੀ ਘਟਨਾਕ੍ਰਮ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਇਲਜ਼ਾਮ ਹੈ। ਪੁਲਿਸ ਨੇ ਸਿੱਧੂ ਉੱਤੇ ਲਾਲ ਕਿਲ੍ਹੇ ਵਿੱਚ ਹਫੜਾ-ਦਫੜੀ ਮਚਾਉਣ ਦਾ ਵੀ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਸਿੱਧੂ ਨੂੰ ਦੰਗਾ,ਅਪਰਾਧਿਕ ਸਾਜਿਸ਼ ਸਮੇਤ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਕਈ ਹੋਰ ਧਾਰਾਵਾਂ ਤਹਿਤ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦੱਇਏ ਕਿ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਹ ਦੋ ਮਹੀਨਿਆਂ ਤੋਂ ਵੱਧ ਸਮੇਂ ਲਈ ਜੇਲ੍ਹ ਵਿੱਚ ਰਿਹਾ ਅਤੇ 17 ਅਪ੍ਰੈਲ ਨੂੰ ਜ਼ਮਾਨਤ ਤੇ ਰਿਹਾ ਹੋਇਆ ਸੀ।






















