ਨਵਜੋਤ ਸਿੰਘ ਸਿੱਧੂ ਪਹੁੰਚੇ ਕਾਂਗਰਸ ਦੇ ਦਿੱਲੀ ਦਰਬਾਰ ’ਚ
ਰਾਹੁਲ ਗਾਂਧੀ ਨਾਲ ਛੇਤੀ ਹੋ ਸਕਦੀ ਹੈ ਮੁਲਾਕਾਤ
ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਸੰਬੰਧੀ ਛੇਤੀ ਹੋ ਸਕਦਾ ਹੈ ਵੱਡਾ ਐਲਾਨ

ਨਵੀਂ ਦਿੱਲੀ, 29ਜੂਨ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਵਿੱਚ ਪਿਛਲੇ ਕੁਝ ਦਿਨਾਂ ਤੋਂ ਅੰਦਰੂਨੀ ਖਿਚੋ -ਤਾਣ ਚੱਲ ਰਹੀ ਹੈ। ਜਿਸ ਦੇ ਚਲਦੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕਸ਼ਮਕਸ਼ ਜਾਰੀ ਹੈ। ਅੱਜ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਦੇ ਦਿੱਲੀ ਬੁਲਾਇਆ ਹੈ। ਜਿਥੇ ਉਹ ਛੇਤੀ ਹੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਅੱਜ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਸੰਬੰਧੀ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।






















