ਧੂਰੀ, 30 ਜਨਵਰੀ (ਰਾਜੇਸ਼ਵਰ ਪਿੰਟੂ)-ਹਲਕਾ ਧੂਰੀ ਦੇ ਕਾਂਗਰਸੀ ਆਗੂ ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਅੱਛਰਾ ਸਿੰਘ ਭਲਵਾਨ, ਬਲਾਕ ਸੰਮਤੀ ਮੈਂਬਰ ਇੰਦਰਪਾਲ ਸਿੰਘ ਗੋਲਡੀ ਅਤੇ ਮਾਰਕਿਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਘਨੌਰੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਚੰਡੀਗੜ ਸਥਿਤ ਦਫਤਰ ਵਿਖੇ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਸ਼ਿਰਕਤ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਕਾਂਗਰਸੀ ਆਗੂਆਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੈਕਟਰੀ ਕੈਪਟਨ ਸੰਦੀਪ ਸੰਧੂ, ਵਿਧਾਇਕ ਨਵਤੇਜ ਸਿੰਘ ਚੀਮਾਂ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨਾਂ ਦਾ ਦੇਸ਼ ਦੀ ਅਜਾਦੀ ‘ਚ ਵੱਡਮੁੱਲਾ ਯੋਗਦਾਨ ਹੈ।
ਫੋਟੋ ਕੈਪਸ਼ਨ : ਧੂਰੀ : ਕਰਵਾਏ ਗਏ ਸਮਾਗਮ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਾਂਗਰਸੀ ਆਗੂ