ਡੀ.ਸੀ ਜਲੰਧਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਹੁਣ ਜਲੰਧਰ ’ਚ ਖੁੱਲ੍ਹਣਗੇ ਬਾਰ, ਪਬ ਅਤੇ ਯੂਨੀਵਰਸਿਟੀਆਂ,ਕਰਨੀ ਹੋਵੇਗੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ

ਜਲੰਧਰ, 30ਜੂਨ(ਵਿਸ਼ਵ ਵਾਰਤਾ) ਕੋਰੋਨਾ ਪਾਜ਼ੀਟਿਵ ਕੇਸਾਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਜਲੰਧਰ ਦੇ ਡੀ.ਸੀ ਘਨਸ਼ਿਆਮ ਥੋਰੀ ਨੇ ਸ਼ਹਿਰ ਵਾਸੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੈ। ਇਹਨਾਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ 1 ਜੁਲਾਈ ਤੋਂ ਬਾਰ, ਪੱਬ ਅਤੇ ਅਹਾਤੇ ਨੂੰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾ ਰਹੀ ਹੈ। ਬਾਰਾਂ, ਪੱਬਾਂ ਅਤੇ ਯੂਨੀਵਰਸਿਟੀਆਂ ਨੂੰ ਸਖਤੀ ਨਾਲ ਸਮਾਜਕ ਦੂਰੀਆਂ ਵਾਲੇ ਪ੍ਰੋਟੋਕਾਲ ਦੀ ਪਾਲਣਾ ਕਰਨੀ ਪਏਗੀ।

ਇਸ ਤੋਂ ਇਲਾਵਾ ਇਥੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੋਵਿਡ ਦੀ ਪਹਿਲੀ ਡੋਜ਼ ਲੈਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਸਟਾਫ ਅਤੇ ਵਿਦਿਆਰਥੀਆਂ ਲਈ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ ਜਿਨ੍ਹਾਂ ਨੇ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ। ਇਹ ਹੁਕਮ 10 ਜੁਲਾਈ ਤੱਕ ਲਾਗੂ ਰਹਿਣਗੇ।
ਦੱਸ ਦੱਇਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ 1 ਜੁਲਾਈ ਤੋਂ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣ ਵਾਲੇ ਬਾਰ, ਪੱਬਾਂ ਅਤੇ ਅਹਾਤਿਆਂ ਸਮੇਤ ਕੁਝ ਹੋਰ ਛੋਟਾਂ ਦੇ ਨਾਲ ਕੋਵਿਡ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ।






















