ਮੁੱਖ ਮੰਤਰੀ ਵੱਲੋਂ ‘ਰਾਸ਼ਟਰੀ ਡਾਕਟਰ ਦਿਵਸ ‘ ਮੌਕੇ ਤੇ ਡਾਕਟਰਾਂ ਨੂੰ ਸਲਾਮ
ਟਵੀਟ ਕਰਕੇ ਕੀਤਾ ਡਾਕਟਰਾਂ ਦਾ ਦਿਲੋਂ ਧੰਨਵਾਦ

ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਰਾਸ਼ਟਰੀ ਡਾਕਟਰ ਦਿਵਸ ਮੌਕੇ ਟਵੀਟ ਕਰ ਕੇ ਸਾਰੇ ਡਾਕਟਰਾਂ ਦੀ ਸਖ਼ਤ ਮਿਹਨਤ, ਸਮਰਪਨ ਤੇ ਸੇਵਾ ਭਾਵਨਾ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਖ਼ਾਸ ਕਰ ਕੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਜਿਸ ਤਰ੍ਹਾਂ ਡਾਕਟਰਾਂ ਨੇ ਦਿਨ ਰਾਤ ਮਰੀਜ਼ਾਂ ਦੀ ਸੇਵਾ ਕੀਤੀ ਹੈ ਉਸ ਲਈ ਉਹ ਉਨ੍ਹਾਂ ਨੂੰ ਸਲਾਮ ਕਰਦੇ ਹਨ। ਕੈਪਟਨ ਦਾ ਕਹਿਣਾ ਸੀ ਕਿ ਇਸ ਔਖੇ ਸਮੇਂ ਵਿਚ ਜਿਸ ਤਰ੍ਹਾਂ ਤੁਸੀਂ ਸਾਡਾ ਸਾਰਿਆਂ ਦਾ ਸਹਾਰਾ ਬਣੇ, ਉਸ ਲਈ ਅਸੀਂ ਤੁਹਾਡੇ ਕਰਜ਼ਦਾਰ ਹਾਂ।






















