PSPCL ਨੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਕੀਤੀ ਅਪੀਲ -ਤਿੰਨ ਦਿਨ ਬੰਦ ਰੱਖੋ AC

ਪੰਜਾਬ ਵਿੱਚ ਬਿਜਲੀ ਦੀ ਮੰਗ ਵਿਚ ਰਿਕਾਰਡ ਤੋੜ ਵਾਧਾ ਹੋ ਰਿਹਾ ਹੈ ਪਰ ਪੀਐਸਪੀਸੀਐਲ ਇਸ ਮੰਗ ਨੂੰ ਪੂਰਾ ਕਰਨ ਤੋਂ ਅਸਮਰੱਥ ਹੈ। ਪੀਐਸਪੀਸੀਐਲ ਨੇ ਆਪਣੇ ਹੱਥ ਖੜੇ ਕਰਦਿਆਂ ਸਰਕਾਰੀ ਤੇ ਜਨਤਕ ਅਦਾਰਿਆਂ ਨੂੰ ਤਿੰਨ ਦਿਨਾਂ ਤਕ ਏਅਰ ਕੰਡੀਸ਼ਨਰ ਨਾ ਚਲਾਉਣ ਦੀ ਅਪੀਲ ਕੀਤੀ ਹੈ।
ਪੰਜਾਬ ਵਿਚ ਬਿਜਲੀ ਦੀ ਮੰਗ 14 ਹਜ਼ਾਰ 500 ਮੈਗਾਵਾਟ ਤਕ ਪੁੱਜ ਗਈ ਹੈ ਪਰ ਇਸ ਮੰਗ ਨੂੰ ਪੂਰਾ ਕਰਨ ਦੇ ਪ੍ਰਬੰਧ ਨਹੀਂ ਹਨ। ਜਿਸ ਕਰਕੇ ਪੀਐਸਪੀਸੀਐਲ ਨੇ 01 ਜੁਲਾਈ ਤੋਂ 03 ਜੁਲਾਈ ਤਕ ਦਫਤਰਾਂ ਵਿਚਲੇ ਏਅਰ ਕੰਡੀਸ਼ਨਰ ਬੰਦ ਕਰਨ ਦੀ ਹਦਾਇਤ ਕੀਤੀ ਹੈ। ਪੀਐਸਪੀਐਲ ਇਸ ਸਮੱਸਿਆ ਦੇ ਹੱਲ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਪੀਐਸਪੀਸੀਐਲ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ ਨੇ ਅਪੀਲ ਕੀਤੀ ਹੈ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਅਧਿਕਾਰੀ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਲਾਈਟਾਂ, ਡਿਵਾਈਸਾਂ ਤੇ ਹੋਰ ਬਿਜਲੀ ਉਪਰਕਨਾਂ ਦੀ ਲੋੜ ਅਨੁਸਾਰ ਵਰਤੋਂ ਕਰਨ।






















