• ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਹੇਠ 31 ਜਨਵਰੀ ਨੂੰ ਛੁੱਟੀ ਦਾ ਐਲਾਨ
ਚੰਡੀਗੜ, 30 ਜਨਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ।
ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਹੇਠ ਛੁੱਟੀ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਕਵੀ, ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨਾਂ ਨੇ ਉੱਤਰ ਭਾਰਤ ਵਿਚ ਭਗਤੀ ਲਹਿਰ ਦੀ ਅਗਵਾਈ ਕੀਤੀ।
ਇਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਦਇਆ,ਸਹਿਨਸ਼ੀਲਤਾ, ਭਰਾਤਰੀ ਭਾਵ ਅਤੇ ਮਾਨਵਤਾ ਦੀਆਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾਵਾਦੀ ਸਮਾਜ ਨੂੰ ਉਜਾਗਰ ਕਰਨ ਲਈ ਕਿਰਤ ਦੀ ਸ਼ਾਨ ਅਤੇ ਜੀਵਨ ਦੀ ਸੁਹਿਰਦਤਾ ਨੂੰ ਕਾਰਨ ਮੰਨਿਆ ਜਿਸ ਵਿਚ ਜਾਤ-ਪਾਤ ਅਤੇ ਵਿਤਕਰੇ ਵਰਗੀਆਂ ਬੁਰਾਈਆਂ ਦੀ ਕੋਈ ਜਗ•ਾਂ ਨਹੀਂ ਹੈ। ਉਨਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਜਾਤ-ਪਾਤ ਅਤੇ ਜਮਾਤਾਂ ਤੋਂ ਰਹਿਤ ਸਮਾਜ ਦੀ ਸਿਰਜਨਾ ਲਈ ਪ੍ਰੇਰਿਤ ਕਰਦੀ ਹੈ ਅਤੇ ਹਮੇਸ਼ਾ ਹੀ ਸਭਨਾਂ ਨੂੰ ਪ੍ਰੇਰਿਤ ਕਰਦੀ ਰਹੇਗੀ।
ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧਰਮ, ਜਾਤ, ਰੰਗ ਅਤੇ ਨਸਲ ਵਰਗੀਆਂ ਸੌੜੀਆਂ ਸੋਚਾਂ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਮਨਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ।
ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ
ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ।
ਸਪੀਕਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।