ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, ਇਕ ਜਵਾਨ ਸ਼ਹੀਦ

ਸ੍ਰੀਨਗਰ, 2 ਜੁਲਾਈ (ਵਿਸ਼ਵ ਵਾਰਤਾ) ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਦੇਰ ਰਾਤ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਅਚਾਨਕ ਹੀ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁੱਠਭੇੜ ਵਿੱਚ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕੀਤਾ ਹੈ।






















