ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ ਪੁਸ਼ਕਰ ਸਿੰਘ ਧਾਮੀ

ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ)- ਪਿਛਲੇ ਕਈ ਦਿਨਾਂ ਤੋਂ ਉਤਰਾਖੰਡ ਵਿੱਚ ਚੱਲ ਰਹੀ ਰਾਜਨੀਤਿਕ ਗੜਬੜੀ ਹੁਣ ਸ਼ਾਂਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਪੁਸ਼ਕਰ ਸਿੰਘ ਧਾਮੀ ਨੂੰ ਮੁੱਖ ਮੰਤਰੀ ਬਣਾਉਣ ‘ਤੇ ਸਹਿਮਤੀ ਬਣੀ।ਦੱਸ ਦੱਇਏ ਕਿ ਬੀਤੀ ਰਾਤ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਰਾਜ ਭਵਨ ਜਾ ਕੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ।
ਅੱਜ ਭਾਜਪਾ ਹੈੱਡਕੁਆਰਟਰ ਵਿਖੇ ਹੋਈ ਇੱਕ ਮੀਟਿੰਗ ਵਿੱਚ ਖਤੀਮਾ ਤੋਂ ਵਿਧਾਇਕ ਪੁਸ਼ਕਰ ਸਿੰਘ ਧਾਮੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ।






















