• Latest
  • Trending
ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

5 years ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

32 minutes ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

56 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

1 hour ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

1 hour ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

2 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

3 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

3 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

4 hours ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

4 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

July 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ

ਬਾਦਲਾਂ ਦੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਸਮੀਖਿਆ ਅਧੀਨ, ਇਨ੍ਹਾਂ ਦੀ ਰੋਕਥਾਮ ਲਈ ਕਾਨੂੰਨੀ ਵਿਉਂਤਬੰਦੀ ਛੇਤੀ ਹੀ ਉਲੀਕੀ ਜਾਵੇਗੀ: ਮੁੱਖ ਮੰਤਰੀ
ਕਿਹਾ, ਪੀ.ਐਸ.ਪੀ.ਸੀ.ਐਲ. ਵੱਲੋਂ ਵਧੀ ਹੋਈ ਮੰਗ ਪੂਰੀ ਕਰਨ ਲਈ ਇਸ ਵਰ੍ਹੇ ਪਹਿਲਾਂ ਹੀ 1000 ਮੈਗਾਵਾਟ ਵੱਧ ਬਿਜਲੀ ਦੀ ਕੀਤੀ ਜਾ ਚੁੱਕੀ ਹੈ ਖਰੀਦ

ਚੰਡੀਗੜ੍ਹ 3 ਜੁਲਾਈ (ਵਿਸ਼ਵ ਵਾਰਤਾ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਪਹਿਲਾਂ ਹੀ ਸਮੀਖਿਆ ਅਧੀਨ ਹਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਸਮਝੌਤਿਆਂ, ਜਿਨ੍ਹਾਂ ਕਾਰਨ ਸੂਬੇ ਉੱਤੇ ਵਾਧੂ ਵਿੱਤੀ ਬੋਝ ਪਿਆ ਹੈ, ਦੀ ਰੋਕਥਾਮ ਲਈ ਛੇਤੀ ਹੀ ਕਾਨੂੰਨੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਮੁੱਖ ਮੰਤਰੀ, ਜੋ ਕਿ ਸੂਬੇ ਵਿੱਚ ਬਿਜਲੀ ਸਬੰਧੀ ਹਾਲਾਤ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਬਾਅਦ ਵਿੱਚ ਕਿਹਾ ਕਿ ਬਾਦਲਾਂ ਵਲੋਂ ਆਪਣੀ ਹਕੂਮਤ ਦੌਰਾਨ ਦਸਤਖਤ ਕੀਤੇ ਗਏ ਤਰਕਹੀਣ ਬਿਜਲੀ ਖਰੀਦ ਇਕਰਾਰਨਾਮਿਆਂ ਕਾਰਨ ਪੰਜਾਬ ਨੂੰ ਹੋਰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਡੂੰਘਾਈ ਨਾਲ ਵਿਚਾਰ ਕਰ ਕੇ ਕਾਨੂੰਨੀ ਕਾਰਵਾਈ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਹਸਤਾਖਰ ਕੀਤੇ 139 ਅਜਿਹੇ ਇਕਰਾਰਨਾਮਿਆਂ ਵਿੱਚੋਂ ਸਿਰਫ਼ 17 ਹੀ ਸੂਬੇ ਦੀ ਬਿਜਲੀ ਸਬੰਧੀ ਮੰਗ ਪੂਰੀ ਕਰਨ ਲਈ ਕਾਫੀ ਹਨ ਅਤੇ 1314 ਮੈਗਾਵਾਟ ਸਮਰੱਥਾ ਦੀ ਮਹਿੰਗੀ ਬਿਜਲੀ ਖਰੀਦਣ ਲਈ ਬਾਕੀ ਦੇ 122 ਇਕਰਾਰਨਾਮਿਆਂ ਉੱਤੇ ਬਿਨਾਂ ਵਜ੍ਹਾਂ ਸਹੀ ਪਾਈ ਗਈ ਸੀ ਜਿਸ ਨਾਲ ਸੂਬੇ ਉੱਤੇ ਵਾਧੂ ਆਰਥਿਕ ਬੋਝ ਪਿਆ।
ਲੋਕਾਂ ਨੂੰ ਸੰਜਮ ਨਾਲ ਬਿਜਲੀ ਦਾ ਇਸਤੇਮਾਲ ਕਰਨ ਅਤੇ ਥੋੜ੍ਹੇ ਸਮੇਂ ਲਈ ਪੈਦਾ ਹੋਈ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਸਬੰਧੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 13500 ਮੈਗਾਵਾਟ ਦੀ ਸਪਲਾਈ ਦੀ ਤੁਲਨਾ ਵਿੱਚ ਬੀਤੇ ਹਫ਼ਤੇ ਮੰਗ 16000 ਮੈਗਾਵਾਟ ਤੱਕ ਪਹੁੰਚ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਤੁਰੰਤ ਹੀ ਸੂਬੇ ਤੋਂ ਬਾਹਰੋਂ 7400 ਮੈਗਾਵਾਟ ਬਿਜਲੀ ਦੀ ਖਰੀਦ ਕਰਨੀ ਸ਼ੁਰੂ ਕਰ ਦਿੱਤੀ ਜੋ ਕਿ ਬੀਤੇ ਵਰ੍ਹੇ ਕੀਤੀ ਗਈ ਖਰੀਦ ਨਾਲੋਂ 1000 ਮੈਗਾਵਾਟ ਵੱਧ ਹੈ। ਉਨ੍ਹਾਂ ਅੱਗੇ ਖੁਲਾਸਾ ਕੀਤਾ ਕਿ ਜੇਕਰ ਖਰੀਦ ਦੀ ਮਾਤਰਾ ਤੁਰੰਤ ਹੀ ਵਧਾਈ ਨਾ ਜਾਂਦੀ ਤਾਂ ਸੂਬੇ ਨੂੰ 1000 ਮੈਗਾਵਾਟ ਬਿਜਲੀ ਦੀ ਹੋਰ ਘਾਟ ਦਾ ਸਾਹਮਣਾ ਕਰਨਾ ਪੈਣਾ ਸੀ ਜਿਸ ਨਾਲ ਬਿਜਲੀ ਸੰਕਟ ਹੋਰ ਡੂੰਘਾ ਹੋ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ 660 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਇਕ ਯੂਨਿਟ ਫੇਲ੍ਹ ਹੋਣ ਦੇ ਸਿੱਟੇ ਵਜੋਂ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੀ.ਐਸ.ਪੀ.ਸੀ.ਐਲ. ਵੱਲੋਂ ਭਾਰੀ ਜੁਰਮਾਨਾ ਲਗਾਉਣ ਲਈ ਪਲਾਂਟ ਨੂੰ ਪਹਿਲਾਂ ਹੀ ਨੋਟਿਸ ਜਾਰੀ ਕਰ ਦਿੱਤਾ ਗਿਆ, ਸੂਬਾ ਸਰਕਾਰ ਵੱਲੋਂ ਵੀ ਬਿਜਲੀ ਦੀ ਕਿੱਲਤ ਨਾਲ ਨਜਿੱਠਣ ਲਈ ਆਪਣੇ ਪੱਧਰ ‘ਤੇ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਵਿੱਚ ਪਹਿਲੀ ਜੁਲਾਈ ਤੋਂ 7 ਜੁਲਾਈ ਤੱਕ ਉਦਯੋਗਾਂ ਸਮੇਤ ਲੋਹੇ ਦੀਆਂ ਸ਼ੀਟਾਂ ਬਣਾਉਣ ਵਾਲੇ ਕਾਰਖਾਨਿਆਂ ਅਤੇ ਬਿਜਲੀ ਉਤੇ ਚੱਲਣ ਵਾਲੀਆਂ ਭੱਠੀਆਂ ਲਈ ਹਫਤੇ ਵਿੱਚ ਤਿੰਨ ਦਿਨ ਛੁੱਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਤੋਂ ਸਿਰਫ ਜ਼ਰੂਰੀ ਸੇਵਾਵਾਂ ਅਤੇ ਨਿਰੰਤਰ ਪ੍ਰਕਿਰਿਆ ਵਾਲੇ ਉਦਯੋਗਾਂ ਨੂੰ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਦਫਤਰਾਂ ਵਿੱਚ ਏ.ਸੀ. ਦੀ ਵਰਤੋਂ ‘ਤੇ ਰੋਕ ਲਗਾਉਣ ਦੇ ਨਾਲ 10 ਜੁਲਾਈ ਤੱਕ ਦਫਤਰੀ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ।
ਸਥਿਤੀ ਆਮ ਵਾਂਗ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਿਜਲੀ ਵੰਡ ਪ੍ਰਣਾਲੀ ਵਿਚ ਪਿਛਲੇ ਚਾਰ ਵਰ੍ਹਿਆਂ ਦੌਰਾਨ ਜ਼ਿਕਰਯੋਗ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ 2 ਲੱਖ ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸੂਬੇ ਵਿੱਚ ਟਰਾਂਸਫਾਰਮਰ ਦੀ ਗਿਣਤੀ ਕੁੱਲ 11.50 ਲੱਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਪਲਾਈ ਸਥਿਰ ਬਣਾਉਣ ਲਈ ਸਬ-ਸਟੇਸ਼ਨਾਂ ‘ਤੇ ਟਰਾਂਸਫਾਰਮਰ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ 11000 ਕੇ.ਵੀ. ਦੀਆਂ 17000 ਕਿਲੋਮੀਟਰ ਅਤੇ 66 ਕੇ.ਵੀ. ਦੀਆਂ 1372 ਕਿਲੋਮੀਟਰ ਟਰਾਂਸਮਿਸ਼ਨ ਲਾਈਨਾਂ ਪਾਈਆਂ ਗਈਆਂ ਹਨ। 220 ਕੇ.ਵੀ. ਦੇ 7 ਸਬ-ਸਟੇਸਨ ਅਤੇ 66 ਕੇ.ਵੀ. ਦੇ 34 ਸਬ-ਸਟੇਸ਼ਨ ਲਾਏ ਗਏ ਹਨ, ਜਿਸ ਨਾਲ ਸਮਰੱਥਾ ਵਿੱਚ 8423 ਐਮ.ਵੀ.ਏ. ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੰਬਰ ਤੱਕ 66 ਕੇ.ਵੀ. ਦੇ 54 ਨਵੇਂ ਸਬ-ਸਟੇਸ਼ਨਾਂ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 33 ਕੇ.ਵੀ. ਦੇ 3 ਸਬ-ਸਟੇਸਨਾਂ ਨੂੰ ਅਪਗ੍ਰੇਡ ਕਰਕੇ 66 ਕੇ.ਵੀ. ਕੀਤਾ ਗਿਆ ਹੈ ਅਤੇ 66 ਕੇ.ਵੀ. ਦ 2 ਸਬ-ਸਟੇਸ਼ਨਾਂ ਨੂੰ ਅਪਗ੍ਰੇਡ ਕਰਕੇ 220 ਕੇ.ਵੀ. ਕੀਤਾ ਜਾ ਰਿਹਾ ਹੈ।
ਇਸ ਦੌਰਾਨ,ਪੀ.ਐਸ.ਪੀ.ਸੀ.ਐਲ. ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤਹਿਤ ਸਾਰੇ ਖੇਤੀ ਖਪਤਕਾਰਾਂ ਨੂੰ 8 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਘਰੇਲੂ, ਵਪਾਰਕ, ਛੋਟੇ ਅਤੇ ਦਰਮਿਆਨੀ ਸਪਲਾਈ ਵਾਲੇ ਉਦਯੋਗਿਕ ਖਪਤਕਾਰਾਂ ‘ਤੇ ਕੋਈ ਨਿਰਧਾਰਤ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਹੋਇਆ ਹੈ।
ਬੁਲਾਰੇ ਨੇ ਪਾਵਰ ਐਕਸਚੇਂਜ ਵੱਲੋਂ ਬਿਜਲੀ ਦੀ ਉਪਲਬਧਤਾ ਬਾਰੇ ਕਿਹਾ ਕਿ ਇਹ ਉੱਕਾ ਹੀ ਅਣਕਿਆਸਿਆ ਹੈ। ਇਥੋਂ ਤੱਕ ਕਿ ਦਿਨ ਦੇ ਸਮੇਂ ਮੁਤਾਬਕ ਦਰਾਂ ਵਿੱਚ 2.32 ਰੁਪਏ ਪ੍ਰਤੀ ਯੂਨਿਟ ਤੋਂ 10.00 ਰੁਪਏ ਪ੍ਰਤੀ ਯੂਨਿਟ ਤੱਕ ਦੀ ਭਿੰਨਤਾ ਹੈ।
ਬਠਿੰਡਾ ਤੇ ਰੋਪੜ ਧਰਮਲ ਪਲਾਂਟ ਬੰਦ ਕਰਨ ਦੇ ਮਾਮਲੇ ਉਤੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪਲਾਂਟਾਂ ਦੁਆਰਾ ਪੈਦਾ ਕੀਤੀ ਜਾਂਦੀ ਬਿਜਲੀ ਦੀ ਯੂਨਿਟ ਕੀਮਤ ਜ਼ਿਆਦਾ ਸੀ ਕਿਉਂ ਜੋ ਇਹ ਪਲਾਂਟ ਪੁਰਾਣੇ ਡਿਜ਼ਾਇਨ ਦੇ ਬਣੇ ਹੋਏ ਸਨ ਅਤੇ ਇਨ੍ਹਾਂ ਨੂੰ ਚਲਾਉਣ ਲਈ ਜ਼ਿਆਦਾ ਮਨੁੱਖੀ ਵਸੀਲਿਆਂ ਦੀ ਲੋੜ ਪੈਂਦੀ ਸੀ। ਉਨ੍ਹਾਂ ਕਿਹਾ ਇਨ੍ਹਾਂ ਪਲਾਂਟਾਂ ਦੀ ਦੇਖਭਾਲ ਕਰਨ ਦੀ ਵੀ ਲਾਗਤਾ ਬਹੁਤ ਜ਼ਿਆਦਾ ਹੈ।
——-

Tags: CAPTAIN Amarinder Singhpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

by Jaspreet Kaur
August 25, 2026
0

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਭਾਰਤੀ ਬੈਂਕਾਂ ਦੀ ਡਾਲਰ ਜਮ੍ਹਾਂ ਯੋਜਨਾ ਦੀ ਪ੍ਰਭਾਵਸ਼ੀਲਤਾ ਉੱਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Most Popular

Hukamnama Sri Darbar Sahib Today – 12 August 2026 | Ang 591 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 August 2026 | Ang 591 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 12-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 