ਅਕਾਲੀ ਦਲ ਅਮ੍ਰਿਤਸਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਨੂੰ ਲੈ ਕੇ ਫਿਰ ਮੋਰਚਾ ਸ਼ੁਰੂ
ਰੋਜ਼ਾਨਾ 5 ਸਿੰਘ ਦੇਣਗੇ ਗ੍ਰਿਫਤਾਰੀ
ਪੁਲਿਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਅਕਾਲੀ ਦਲ ਅਨਸਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਂਡ ਨੂੰ ਲੈ ਕੇ ਮੁੜ ਮੋਰਚਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਨੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਇਹ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਇਹ ਮੋਰਚਾ ਜਾਰੀ ਰਹੇਗਾ ਤੇ ਰੋਜ਼ਾਨਾ ਪੰਜ ਸਿੰਘ ਗ੍ਰਿਫਤਾਰੀ ਲਈ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਅੱਜ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।






















