ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਦੌਰਾ ਮੰਗਲਵਾਰ ਨੂੰ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਹੋ ਸਕਦੀ ਹੈ ਮੁਲਾਕਾਤ
ਕਾਂਗਰਸ ਦਾ ਅੰਦਰੂਨੀ ਕਲੇਸ਼ ਖਤਮ ਹੋਣ ਦੇ ਕਿਨਾਰੇ

ਚੰਡੀਗੜ੍ਹ, 4ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦਿੱਲੀ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਆਪਣੇ ਇਸ ਦੌਰੇ ਦੌਰਾਨ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਸਕਦੇ ਹਨ। ਇਥੇ ਇਹ ਗੱਲ ਵਰਨਣਯੋਗ ਹੈ ਕਿ ਪਿਛਲੇ ਇਕ ਡੇਢ ਮਹੀਨੇ ਤੋਂ ਪੰਜਾਬ ਕਾਂਗਰਸ ਵਿੱਚ ਜੋ ਆਪਸੀ ਖਾਨਾਜ਼ੰਗੀ ਚੱਲ ਰਹੀ ਹੈ ਦੇ ਸੰਬੰਧ ਵਿੱਚ ਛੇਤੀ ਹੀ ਕੋਈ ਅੰਤਿਮ ਫੈਸਲਾ ਆ ਸਕਦਾ ਹੈ।






















