ਕਿਸਾਨ ਆਗੂ ਗੁਰਨਾਮ ਚੜੂਨੀ ਵੱਲੋਂ ਵੱਡਾ ਐਲਾਨ
6 ਜੁਲਾਈ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕਰਨਗੇ ਕਿਸਾਨ

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ) ਫਰੀਦਾਬਾਦ ਦੇ ਖੋਰੀ ਪਿੰਡ ਦੇ ਮਾਮਲੇ ਨੂੰ ਲੈ ਕੇ ਗੁਰਨਾਮ ਚੜੂਨੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਕਿਸਾਨ ਆਗੂਆਂ ਨੇ 6ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਨੂੰ ਘੇਰਨ ਦਾ ਫੈਸਲਾ ਕੀਤਾ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਖੋਰੀ ਪਿੰਡ ਵਿੱਚ ਸ਼ਾਮਲਾਟ ਜ਼ਮੀਨ ਉਤੇ ਬਣੇ ਰਿਹਾਇਸ਼ੀ ਮਕਾਨਾਂ ਨੂੰ ਢਾਹੁਣ ਦੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਹੋਏ ਹਨ, ਜਿਸ ਦਾ ਕਿ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ।






















