• Latest
  • Trending
ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

5 years ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

46 minutes ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

2 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

2 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

2 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

3 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

3 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

3 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

4 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

4 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

5 hours ago
Hindi News
English News
Saturday, September 19, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

July 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਕਾਂਗਰਸ ਤੇ ਆਪ ਫਿਕਸ ਚਾਰਜਿਜ਼ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ ਜਦਕਿ ਫਿਕਸ ਚਾਰਜ ਸਰਕਾਰੀ ਥਰਮਲ ਪਲਾਂਟਾਂ ਦੇ ਵੀ ਅਦਾ ਹੁੰਦੇ ਹਨ

ਕਿਹਾ ਕਿ ਸਰਕਾਰੀ ਪਲਾਂਟਾਂ ਦੇ ਫਿਕਸ ਚਾਰਜ ਪ੍ਰਾਈਵੇਟ ਨਾਲੋਂ ਕਿਤੇ ਜ਼ਿਆਦਾ

ਮੁੱਖ ਮੰਤਰੀ ਨੂੰ ਕਿਹਾ ਕਿ ਭਾਵੇਂ ਪ੍ਰਾਈਵੇਟ ਪਲਾਂਟਾਂ ਨਾਲ ਪੀ ਪੀ ਏ ਰੱਦ ਕਰ ਦਿਓ ਪਰ 4500 ਮੈਗਾਵਾਟ ਬਿਜਲੀ ਦੀ ਘਾਟ ਪੂਰੀ ਕਰਨ ਲਈ ਇਹ ਸਸਤੀਆਂ ਦਰਾਂ ’ਤੇ ਮਿਲਣੀ ਯਕੀਨੀ ਬਣਾਓ

ਕਿਹਾ ਕਿ ਬਿਜਲੀ ’ਤੇ ਡਿਊਟੀਆਂ ਤੇ ਸੈਸ ਵਾਪਸ ਲੈ ਕੇ ਆਮ ਆਦਮੀ ਨੂੰ ਤੁਰੰਤ ਰਾਹਤ ਦਿੱਤੀ ਜਾਵੇ

ਕਾਂਗਰਸ ਸਰਕਾਰ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਪ੍ਰਦਾਨ ਕਰੇ ਜਿਵੇਂ ਅਕਾਲੀ ਦਲ ਦੀ ਅਗਵਾਈ ਵੇਲੇ ਸਰਕਾਰ ਵੇਲੇ ਮਿਲਦੀ ਸੀ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 5 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਪੰਜਾਬੀਆਂ ਨੂੰ ਲਗਾਤਾਰ 24 ਘੰਟੇ ਸਸਤੀ ਤੇ ਨਿਰਭਰਯੋਗ ਬਿਜਲੀ ਪ੍ਰਦਾਨ ਕਰੇ ਜਿਵੇਂ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਮਿਲਦੀ ਸੀ ਅਤੇ ਕਿਹਾ ਕਿ ਸਰਕਾਰ ਬਿਜਲੀ ਮਾਮਲੇ ਵਿਚ ਆਪਣੀ ਅਸਫਲਤਾ ਛੁਪਾਉਣ ਲਈ ਫਿਕਸ ਚਾਰਜਿਜ਼ ਦਾ ਸਿਆਸੀਕਰਨ ਨਾਕਰੇ ਕਿਉਂਕਿ ਇਹ ਸਾਰੇ ਥਰਮਲ ਪਲਾਂਟਾਂ ਨੂੰ ਮਿਲਦੇ ਹਨ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਫਿਕਸ ਚਾਰਜਿਜ਼ ਮਾਮਲੇ ਦਾ ਸਿਆਸੀਕਰਨ ਕਰ ਰਹੇ ਹਨ ਹਾਲਾਂਕਿ ਉਹ ਸੱਚਾਈ ਜਾਣਦੇ ਹਨ ਕਿ ਇਹ ਪ੍ਰਾਈਵੇਟ ਤੇ ਸਰਕਾਰੀ ਦੋਵੇਂ ਥਰਮਲਾਂ ਅਤੇ ਬਾਹਰੋਂ ਖਰੀਦੀ ਜਾਂਦੀ ਬਿਜਲੀ ’ਤੇ ਮਿਲਦੇ ਹਨ। ਉਹਨਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟ ਦਾ ਫਿਕਸ ਚਾਰਜ ਡੇਢ ਰੁਪਏ ਪ੍ਰਤੀ ਯੁਨਿਟ ਹੈ ਜਦਕਿ ਸਰਕਾਰੀ ਥਰਮਲ ਪਲਾਂਟਾਂ ਦਾ 2.35 ਰੁਪਏ ਪ੍ਰਤੀ ਯੂਨਿਟ ਸੀ ਜਦੋਂ ਇਹ ਬੰਦ ਕੀਤੇ। ਉਹਨਾਂ ਕਿਹਾ ਕਿ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੰਜਾਬ ਨੇ ਪਿਛਲੇ ਪੰਜ ਸਾਲਾਂ ਵਿਚ ਸਰਕਾਰੀ ਥਰਮਲ ਪਲਾਂਟਾਂ ਨੁੰ 7 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਹਨ।

ਸਰਦਾਰ  ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸਸਤੀ ਬਿਜਲੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜੇਕਰ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਪੀ ਪੀਏਰੱਦ ਕਰ ਕੇ ਅਜਿਹਾ ਸੰਭਵ ਹੈ ਤਾਂ ਫਿਰ ਇਹ ਰੱਦ ਕਰ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਦਮ ਚੁੱਕਣ ਨਾਲ 4500 ਮੈਗਾਵਾਟ ਬਿਜਲੀ ਦੀ ਹੋਣ ਵਾਲੀ ਘਾਟ ਪੂਰੀ ਕਰਨ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਤਾਂ ਜੋ ਇਸਦਾ ਖਮਿਆਜ਼ਾ ਪੰਜਾਬੀਆਂ ਨੂੰ ਨਾ ਭੁਗਤਣਾ ਪਵੇ।

ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਦੇ ਮਾਮਲੇ ’ ਤੇ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਪਲਾਂਟ 2007 ਵਿਚ ਬਿਜਲੀ ਦੀ ਭਾਰੀ ਘਾਟ ਕਾਰਨ ਬਹੁਤ ਸੋਚ ਸਮਝ ਕੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਇਹ ਘਾਟ ਇਸ ਕਰ ਕੇ ਆਈ ਸੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਵੀ ਮੈਗਾਵਾਟ ਯੂਨਿਟ ਬਿਜਲੀ ਸੂਬੇ ਲਈ ਹੋਰ ਨਹੀਂ ਜੋੜੀ ਤੇ ਓਵਰਲੋਡ ਸਬ ਸਟੇਸ਼ਨ ਕਾਰਨ ਰੋਜ਼ਾਨਾ 10 ਘੰਟੇ ਦੇ ਬਿਜਲੀ ਕੱਟ ਲੱਗਣ ਲੱਗ ਪਏ।

ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਫੈਸਲਾ ਕੀਤਾ ਤੇ ਪ੍ਰਾਈਵੇਟ ਸੈਕਟਰ ਵਿਚ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਲਈ ਯੂ ਪੀ ਏ ਸਰਕਾਰ ਵੱਲੋਂ ਬਣਾਇਆ ਸਟੈਂਡਰਡ ਪੀ ਪੀ ਏ ਦਸਤਾਵੇਜ਼ ਅਪਣਾਇਆ। ਉਹਨਾਂ ਕਿਹਾ ਕਿ ਉਸ ਵੇਲੇ 2.86 ਰੁਪਏ ਤੋਂ ਲੈ ਕੇ 2.89 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਸਤੀ ਬਿਜਲੀ ਖਰੀਦਣ ਲਈ ਪੀ ਪੀ ਏ ’ਤੇ ਹਸਤਾਖਰ ਕੀਤੇ ਗਏ ਸਨ। ਉਹਨਾਂ ਕਿਹਾ ਕਿ  ਮੱਧ ਪ੍ਰਦੇਸ਼ ਸਰਕਾਰ ਨੇ ਹਾਲਹੀ ਵਿਚ 4.75 ਰੁਪਏ ਪ੍ਰਤੀ ਯੂਨਿਟ ਲਈਪੀਪੀ ਏ ’ਤੇ ਹਸਤਾਖਰ ਕੀਤੇ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਦਲ ਦੀ ਅਗਵਾਈ ਾਲੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਤੋਂ ਘੱਟ ਰੇਟ ਤੈਅ ਕਰਵਾਏ ਸਨ।

ਸਰਦਾਰ ਬਾਦਲ ਨੇ ਕਿਹਾ ਕਿ ਨਾਲ ਹੀ ਅਸੀਂ 5000 ਕਰੋੜ ਰੁਪਏ ਖਰਚ ਕਰ ਕੇ ਟਰਾਂਸਮਿਸ਼ਨ ਤੇ ਡਿਸਟ੍ਰੀਬਿਊਸ਼ਨ ਨੈਟਵਰਕ ਮਜ਼ਬੂਤ ਕੀਤਾ ਸੀ ਤਾਂ ਜੋ ਇਹ ਵਾਧੂ ਲੋਡ ਚੁੱਕ ਸਕੇ। ਉਹਨਾਂ ਕਿਹਾ ਕਿ ਕਾਂਗਰਸ ਰਾਜ ਵੇਲੇ ਟਰਾਂਸਮਿਸ਼ਨ ਘਾਟੇ 32 ਫੀਸਦੀ ਸੀ ਜੋ ਅਕਾਲੀ ਸਰਕਾਰ ਵੇਲੇ  ਘਟਾ ਕੇ 14 ਫੀਸਦੀ ’ਤੇ ਲਿਆਂਦੇ ਗਏ ਤੇ ਪੀ ਐਸ ਪੀ ਸੀ ਐਲ ਨੂੰ 2015 ਵਿਚ ਯੂ ਪੀ ਏ ਸਰਕਾਰ ਵੇਲੇ ਸਰਵੋਤਮ ਬਿਜਲੀ ਕੰਪਨੀ ਦਾ ਐਵਾਰਡ ਵੀ ਮਿਲਿਆ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਇਹਨਾਂ ਪ੍ਰਾਪਤੀਆਂ ਦੇ ਸਿਰ ’ ਤੇ ਅੱਗੇ ਵਧਣ ਦੇ ਕਾਂਗਰਸ ਸਰਕਾਰ ਨੇ ਇਕ ਵਾਰ ਫਿਰ ਤੋਂ ਆਪਣੇ ਕਾਰਜਕਾਲ ਵੇਲੇ ਇਕ ਵੀ ਮੈਗਾਵਾਟ ਬਿਜਲੀ ਦਾ ਵਾਧਾ ਨਹੀਂ ਕੀਤਾ ਜਦਕਿ ਉਹ ਜਾਣਦੀ ਸੀ ਕਿ ਹਰ ਸਾਲ ਮੰਗ 500 ਮੈਗਾਵਾਟ ਵੱਧ ਜਾਂਦੀ ਹੈ। ਉਹਨਾਂ ਕਿਹਾ ਕਿ ਇਸੇ ਲਈ 2017 ਵਿਚ 12500 ਦੀ ਮੰਗ ਹੋਣ ’ਤੇ 13000 ਮੈਗਾ ਵਾਟ ਬਿਜਲੀ ਹੋਣ ਨਾਲ ਪੰਜਾਬ ਬਿਜਲੀ ਸਰਪਲੱਸ ਸੀ ਤੇ ਅੱਜ ਸਾਡੇ ਕੋਲ 13000 ਮੈਗਾਵਾਟ ਤੋਂ ਘੱਟ ਬਿਜਲੀ ਹੈ ਤੇ ਮੰਗ 14500 ਮੈਗਾਵਾਟ ਹੈ ਕਿਉਂਕਿ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਦੇ ਦੋ ਯੂਨਿਟ ਬੰਦ ਕਰ ਦਿੱਤੇ ਗਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਪੀ ਐਸ ਪੀ ਸੀ ਐਲ ਨੁੰ ਸਬਸਿਡੀ ਦਾ 5000 ਕਰੋੜ ਰੁਪਏ ਨਹੀਂ ਦੇ ਸਕੀ ਤੇ ਸਰਕਾਰੀ ਵਿਭਾਗਾਂ ਵੱਲ 2200 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਪਏ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੀ ਐਸ ਪੀ ਸੀ ਐਲ ਕੋਲ ਰਿਪੇਅਰ ਤੇ ਮੇਨਟੀਲੈਂਸ ਦੇ ਕੰਮ ਵਾਸਤੇ ਪੈਸੇ ਨਹੀਂ ਹਨ ਤੇ ਕਿਸਾਨਾਂ ਤੇ ਆਮ ਆਦਮੀ ਮੌਜੂਦਾ ਸੀਜ਼ਨ ਵੇਲੇ ਮੁਸ਼ਕਿਲਾਂ ਦੀ ਭੱਠੀ ਵਿਚ ਝੋਕੇ ਗਏ ਹਨ। ਉਹਨਾਂ ਕਿਹਾ ਕਿ ਬਜਾਏ ਦਰੁੱਸਤੀ ਭਰੇ ਕਦਮ ਚੁੱਕਣ ਦੇ ਕਾਂਗਰਸ ਸਰਕਾਰ 12 ਫੀਸਦੀ ਬਿਜਲੀ ਡਿਊਟੀ ਟੈਕਸ, ਦੋ ਫੀਸਦੀ ਮਿਉਂਸਪਲ ਟੈਕਸ, ਪੰਜ ਫੀਸਦੀ ਬੁਨਿਆਦੀ ਢਾਂਚਾ ਸੈਸ ਤੇ ਗਊ ਸੈਸ ਲਗਾ ਕੇ ਖਪਤਕਾਰਾਂ ’ਤੇ ਹੋਰ ਬੋਝ ਪਾ ਰਹੀਹੈ।

ਉਹਨਾਂ ਕਿਹਾ ਕਿ ਇਹਨਾਂ ਸਭ ਨੁੰ ਤੁਰੰਤ ਵਾਪਸ ਲੈ ਕੇ ਪਹਿਲਾਂ ਹੀ 2017 ਤੋਂ 40 ਫੀਸਦੀ ਮਹਿੰਗੀਆਂ ਕੀਤੀਆਂ ਬਿਜਲੀ ਦਰਾਂ ਕਾਰਨ ਮੁਸ਼ਕਿਲਾਂ ਝੱਲ ਰਹੇ ਪੰਜਾਬੀਆਂ ਨੂੰ ਰਾਹਤ ਦੇਣ ਦੀ ਜ਼ਰੂਰਤ ਹੈ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਵਿਚ ਅਜਿਹੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ਵਿਚ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲਣੀ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਇਹ ਵਾਅਦਾ ਆਪਣੇ ਆਪ ਵਿਚ ਝੂਠਾ ਹੈ ਕਿਉਂਕਿ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਵਿਚ ਆਪ ਕਿਹਾ ਕਿ ਜੇਕਰ ਕਿਸੇ ਨੇ 300 ਯੂਨਿਟ ਤੋਂ ਇਕ ਯੂਨਿਟ ਵੀ ਜ਼ਿਆਦਾ ਖਰਚ ਲਿਆ ਤਾਂ ਫਿਰ ਉਸਨੁੰ ਸਾਰਾ ਬਿਜਲੀ ਬਿੱਲ ਦੇਣਾ ਪਵੇਗਾ ਤੇ ਕੋਈ ਰਿਆਇਤ ਨਹੀਂ ਮਿਲੇਗੀ। ਉਹਨਾਂ ਕਿਹਾ ਕਿ ਦਿੱਲੀ ਵਿਚ ਵੀ ਆਪ ਸਰਕਾਰ ਅਜਿਹਾ ਹੀ ਕਰ ਰਹੀ ਹੈ। ਉਹਨਾਂ ਦੱਸਿਆ ਕਿ ਦਿੱਲੀ ਵਿਚ ਬਿਜਲੀ ਦੇਸ਼ ਵਿਚ ਸਭ ਤੋਂ ਮਹਿੰਗੀ  ਹੈ।

Tags: POLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

by Navjot
September 19, 2026
0

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ...

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

by Navjot
September 19, 2026
0

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

Most Popular

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

by Navjot
3 weeks ago
0

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ 'ਤੇ 'ਅੰਦਾਜ਼ ਦਿੱਲੀ' ਨੂੰ FSSAI ਦਾ ਨੋਟਿਸ ਨਵੀਂ ਦਿੱਲੀ, 27 ਅਗਸਤ (ਵਿਸ਼ਵ ਵਾਰਤਾ) ਫੂਡ ਸੇਫਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 