ਦੇਸ਼ ਦੇ ਉੱਤਰੀ ਇਲਾਕਿਆਂ ਵਿੱਚ ਭਾਰੀ ਗਰਮੀ ਦਾ ਪ੍ਰਕੋਪ ਜਾਰੀ
10 ਜੁਲਾਈ ਤੱਕ ਉੱਤਰ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਸਕਦਾ ਹੈ ਮਾਨਸੂਨ

ਚੰਡੀਗੜ੍ਹ, 6ਜੁਲਾਈ (ਵਿਸ਼ਵ ਵਾਰਤਾ)- ਮਾਨਸੂਨ ਦੇ 10 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹੋਰ ਹਿੱਸਿਆਂ ਦੇ ਨਾਲ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ। ਪਿਛਲੇ 15 ਸਾਲਾਂ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਮਾਨਸੂਨ ਇੰਨੀ ਦੇਰ ਨਾਲ ਆ ਰਿਹਾ ਹੈ।ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।






















