ਦਿੱਲੀ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 7ਜੁਲਾਈ(ਵਿਸ਼ਵ ਵਾਰਤਾ)- ਮੌਸਮ ਵਿਭਾਗ ਨੇ 10 ਜੁਲਾਈ ਤੱਕ ਮੀਂਹ ਆਉਣ ਦੀ ਭਵਿੱਖਬਾਣੀ ਕੀਤੀ ਹੈ। ਪਹਿਲਾਂ ਇਹ 7 ਜੁਲਾਈ ਸੀ। ਇਸ ਦੇ ਨਾਲ ਹੀ ਮੰਗਲਵਾਰ ਨੂੰ ਵੀ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ ਉਪਰ ਸੀ। ਅਗਲੇ 24 ਘੰਟਿਆਂ ਵਿੱਚ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਵੀਰਵਾਰ ਤੋਂ ਹਫਤੇ ਦੌਰਾਨ ਬਾਰਸ਼ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।






















