ਦੁਖਦ ਖ਼ਬਰ: ਦਿੱਗਜ਼ ਅਭਿਨੇਤਾ ਦਿਲੀਪ ਕੁਮਾਰ ਦਾ ਦਿਹਾਂਤ
98 ਸਾਲ ਦੀ ਉਮਰ ’ਚ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ
‘ ਟ੍ਰੈਜ਼ੀਡੀ ਕਿੰਗ ’ ਨੇ ਨਾਮ ਨਾਲ ਸਨ ਮਸ਼ਹੂਰ ਦਿਲੀਪ ਕੁਮਾਰ

ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ) ‘ਟ੍ਰੈਜ਼ੀਡੀ ਕਿੰਗ’ ਦੇ ਨਾਮ ਨਾਲ ਮਸ਼ਹੂਰ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦਾ ਬੁੱਧਵਾਰ ਅੱਜ ਸਵੇਰ ਸਾਢੇ ਸੱਤ ਦੇ ਕਰੀਬ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਜਿਸ ਕਾਰਨ ਉਨਾਂ ਨੂੰ 30 ਜੂਨ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੀ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਵਿਚ ਦਾਖਲ ਕਰਵਾਇਆ ਗਿਆ ਸੀ।ਜਿਥੇ ਉਹਨਾਂ ਨੇ ਅੱਜ ਆਖਰੀ ਸਾਹ ਲਿਆ। ਅੱਜ 98 ਸਾਲ ਦੀ ਉਮਰ ਵਿੱਚ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਉਹਨਾਂ ਦੇ ਦਿਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਕਈ ਵੱਡੀਆਂ ਬਾਲੀਵੁੱਡ ਹਸਤੀਆਂ ਸਮੇਤ ਰਾਜਨੇਤਾਵਾਂ ਨੇ ਸ਼ੋਸ਼ਲ ਮੀਡੀਆ ਤੇ ਪੋਸਟਾਂ ਪਾ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।






















