ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਬਠਿੰਡਾ ਅਤੇ ਗੁਰਦਾਸਪੁਰ ਵਿਖੇ ਸੈਨਿਕ ਸਕੂਲ ਸਥਾਪਤ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 7ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਦੋ ਵਾਧੂ ਸੈਨਿਕ ਸਕੂਲ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਜਾਵੇ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫੌਜੀ ਸਨਮਾਨਾਂ ਅਤੇ ਬਹਾਦਰੀ ਪੁਰਸਕਾਰਾਂ ਦੇ ਮਾਮਲੇ ਵਿੱਚ ਪੰਜਾਬ ਭਾਰਤ ਦਾ ਸਭ ਤੋਂ ਸਜਿਆ ਸੂਬਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਦੂਜੇ ਰਾਜਾਂ ਜਿਵੇਂ ਕਿ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ ਸੈਨਿਕ ਸਕੂਲ ਹਨ, ਜਦੋਂ ਕਿ ਉੱਤਰ ਪ੍ਰਦੇਸ਼ ਵਿੱਚ ਤਿੰਨ ਹਨ।
ਕੇਂਦਰੀ ਰੱਖਿਆ ਮੰਤਰੀ ਨੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਕੌਮੀ ਸੁਰੱਖਿਆ ਦੀ ਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰੱਖਿਆ ਵਿੱਚ ਸਿੱਖ ਅਤੇ ਪੰਜਾਬੀਆਂ ਦੁਆਰਾ ਨਿਭਾਈ ਭੂਮਿਕਾ ਦੀ ਨਿੱਜੀ ਤੌਰ ‘ਤੇ ਕਦਰ ਕਰਦੇ ਹਨ।






















