ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਸ਼ਾਂਤ ਕਿਸ਼ੋਰ ਦੇ ਵਿਚਕਾਰ ਹੋਈ ਮੀਟਿੰਗ
ਪੰਜਾਬ ਕੈਬਨਿਟ ਵਿੱਚ ਫੇਰਬਦਲ ਤੋਂ ਪਹਿਲਾਂ ਕੀਤੀ ਮੁਲਾਕਾਤ

ਚੰਡੀਗੜ੍ਹ 7 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਵਿੱਚ ਚੱਲ ਰਹੇ ਆਪਸੀ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ 11 ਵਜੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਚਰਚਾ ਕੀਤੀ ਗਈ ਹੈ। ਇਹ ਮੁਲਾਕਾਤ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਕੀਤੀ ਗਈ ਹੈ।
ਦੱਸ ਦੱਈਏ ਕਿ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਵਿਖੇ ਸੋਨੀਆ ਗਾਂਧੀ ਨਾਲ ਮੀਟਿੰਗ ਹੋਈ ਸੀ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜਲਦ ਹੀ ਕਾਂਗਰਸ ਦੇ ਕੈਬਨਿਟ ਵਿਭਾਗ ਵਿੱਚ ਫੇਰਬਦਲ ਹੋਣਾ ਤੈਅ ਹੈ।






















