• Latest
  • Trending
ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

5 years ago
ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

55 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

1 hour ago
Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

2 hours ago
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

2 hours ago
 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

 Aarogya Setu 2.0 ਵਿਆਪਕ ਸਿਹਤ ਸੰਭਾਲ ਲਈ ਹੋਰ ਡਿਜੀਟਲ ਪਹਿਲਕਦਮੀਆਂ ਦੀ ਕਰੇਗਾ ਸ਼ੁਰੂਆਤ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

3 hours ago
Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

Biodiversity authority ਨੇ ਖ਼ਤਰੇ ਵਿੱਚ ਪਈਆਂ ਪ੍ਰਜਾਤੀਆਂ ਦੀ ਸੂਚਨਾ ਲਈ Standard Operating Procedure ਕੀਤਾ ਜਾਰੀ

3 hours ago
ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

3 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

3 hours ago
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

4 hours ago
Hindi News
English News
Sunday, June 28, 2026
No Result
View All Result
43 °c
Chandigarh
38 ° Mon
40 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

July 7, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

news

ਜਲੰਧਰ, 07 ਜੁਲਾਈ 2021 (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ਵਿੱਚ, ਵਿਆਹਾਂ-ਸ਼ਾਦੀਆਂ ਦੇ ਪ੍ਰੋਗਰਾਮਾਂ ਵਿੱਚ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੰਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਉਂਦਿਆਂ ਮੈਰਿਜ ਪੈਲਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜਿੰਮੇਵਾਰ ਹੋਣਗੇ।

                                ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

                                ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਸਾਰੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਜਾਰੀ ਆਦੇਸ਼ਾਂ ਅਨੁਸਾਰ ਠੀਕਰੀ ਪਹਿਰੇ ਲਗਾਏ ਜਾਣ ਅਤੇ ਠੀਕਰੀ ਪਹਿਰੇ ’ਤੇ ਤਾਇਨਾਤ ਲੋਕਾਂ ਬਾਰੇ ਸੂਚਨਾ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ।

                                ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਮਾਣਯੋਗ ਭਾਰਤ ਦੀ ਸੁਪਰੀਮ ਕੋਰਟ ਦੇ  ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ  ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਅਤੇ ਨਾ ਹੀ ਹੋਟਲ ਤੇ ਮੈਰਿਜ ਪੈਲੇਸ ਵਿਚਕ ਡੀ.ਜੇ. ਦੀ ਵਰਤੀਂ ਕੀਤੀ ਜਾ ਸਕੇਗੀ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜ਼ਬਤ ਕਰ ਲਿਆ ਜਾਵੇਗਾ।

                                ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਵਿੱਚ ਕਿਹਾ ਕਿ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।

                                ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਤਾਵਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪਿ੍ਰੰਟ ਹੋਣਾ ਲਾਜ਼ਮੀ ਹੈ।

                                ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨ੍ਹਾਂ ਖਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮੱਰਥ ਅਧਿਕਾਰੀ ਵਲੋਂ , ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ-ਤਸਦੀਕ ਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ,ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਦਰਜ ਕਰੇਗਾ ਅਤੇ ਇਸ ਰਜਿਸਟਰ ਨੂੰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।

                                ਇਕ ਹੋਰ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ /ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।

                                ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ।

                                ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨਗੇ ਅਤੇ ਠਹਿਰਣ ਵਾਲੇ ਵਿਅਕਤੀ/ਯਾਦਰੀ ਦਾ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

                                ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

                                ਡਿਪਟੀ ਕਮਿਸਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ  ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।

                                ਉਪਰੋਕਤ ਇਹ ਸਾਰੇ ਹੁਕਮ 07.07.2021 ਤੋਂ 06.09.2021 ਤੱਕ ਲਾਗੂ ਰਹਿਣਗੇ।

Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ ‘ਤੇ ਮਾਰਿਆ ਛਾਪਾ 

by Navjot
June 28, 2026
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਪੁਲਿਸ ਦਾ ਵੱਡਾ ਐਕਸ਼ਨ ; 8 ਮੁਲਜ਼ਮਾਂ ਦੇ ਘਰਾਂ 'ਤੇ ਮਾਰਿਆ ਛਾਪਾ    ਚੰਡੀਗੜ੍ਹ,...

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ ਕੇ ਰਚਿਆ ਇਤਿਹਾਸ 

by Navjot
June 28, 2026
0

Inter-State Athletics : ਐਂਸੀ ਸੋਜਨ ਨੇ ਅੰਜੂ ਜਾਰਜ ਦਾ 22 ਸਾਲ ਪੁਰਾਣਾ ਰਿਕਾਰਡ ਤੋੜਿਆ : 6.88 ਮੀਟਰ ਦੀ ਛਾਲ ਮਾਰ...

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ 

by Navjot
June 28, 2026
0

ਕੇਰਲਾ ਦੀ 11 ਸਾਲਾ ਦੀਵੀ ਬਿਜੇਸ਼ ਨੇ FIDE ਵਿਸ਼ਵ ਕੱਪ ਅੰਡਰ-12 ਦਾ ਖਿਤਾਬ ਜਿੱਤ ਕੇ ਰਚਿਆ ਇਤਿਹਾਸ  ਤਿਰੂਵਨੰਤਪੁਰਮ, 28 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ – ਮੁੱਖ ਮੰਤਰੀ ਭਗਵੰਤ ਮਾਨ

by Navjot
June 28, 2026
0

ਸਾਡੇ ਸਾਰੇ ਮੰਤਰੀ ਤੇ ਵਿਧਾਇਕ ਅਕਾਲ ਤਖ਼ਤ ਸਾਹਿਬ ਜਾ ਕੇ ਰੱਖਣਗੇ ਸਰਕਾਰ ਦਾ ਪੱਖ - ਮੁੱਖ ਮੰਤਰੀ ਭਗਵੰਤ ਮਾਨ  ...

Most Popular

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

by Jaspreet Kaur
3 weeks ago
0

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ - ਹੈਲੀਕਾਪਟਰ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਪਾਕਿਸਤਾਨ, 10 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 