ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ

ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦਾ ਅਸਰ ਆਮ ਆਦਮੀ ਦੇ ਜੀਵਨ ਤੇ ਪੈ ਰਿਹਾ ਹੈ।ਅੱਜ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 35ਪੈਸੇ ਅਤੇ ਡੀਜ਼ਲ ਦੀ ਕੀਮਤ ’ਚ 9ਪੈਸੇ ਪ੍ਰਤੀ ਲੀਟਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 35ਪੈਸੇ ਅਤੇ ਡੀਜ਼ਲ ਦੀ ਕੀਮਤ ’ਚ 17ਪੈਸੇ ਵਾਧਾ ਹੋਇਆ ਸੀ।






















