ਟਵਿੱਟਰ ’ਤੇ ਆਪਣਾ ਏਜੰਡਾ ਲਾਗੂ ਕਰਨ ਵਾਲਿਆਂ ਬਾਰੇ ਗੰਭੀਰ ਹੋਵੇ ਕਾਂਗਰਸ ਹਾਈ ਕਮਾਂਡ –ਮਨੀਸ਼ ਤਿਵਾੜੀ

ਚੰਡੀਗੜ੍ਹ,8 ਜੁਲਾਈ(ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਅੱਜ ਬਿਨਾਂ ਕਿਸੇ ਦਾ ਨਾਂਅ ਲਿਆਂ ਰੋਜ਼ਾਨਾ ਟਵਿੱਟਰ ’ਤੇ ਆ ਰਹੇ ਬਿਆਨਾਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜੇ ਕੋਈ ਵਿਅਕਤੀ ਟਵਿੱਟਰ ਰਾਹੀਂ ਜਾਂ ਕਿਸੇ ਹੋਰ ਸ਼ੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦਾ ਹੈ ਤਾਂ ਇਸ ਮੁੱਦੇ ਨੂੰ ਕਾਂਗਰਸ ਦੀ ਕੇਂਦਰੀ ਹਾਈਕਮਾਨ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਅਖੰਡ ਹੈ, ਸਸ਼ਕਤ ਹੈ ਅਤੇ ਮਜ਼ਬੂਤੀ ਨਾਲ ਆਗਾਮੀ ਚੋਣਾਂ ਲੜੇਗੀ।
ਸ੍ਰੀ ਮਨੀਸ਼ ਤਿਵਾੜੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਆਗੂਆਂ ਵਿੱਚ ਗਿਣਿਆ ਜਾਂਦਾ ਹੈ।
ਇਹ ਗੱਲ ਵੀ ਧਿਆਨ ਦੇਣ ਯੋਗ ਹੈ ਕਿ ਕਾਂਗਰਸ ਪਾਰਟੀ ਦੇ ਕਈ ਨੇਤਾ ਪਹਿਲਾਂ ਹੀ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਚੱਲ ਰਹੇ ਸਨ,ਅਤੇ ਪਿਛਲੇ ਕਈ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਟਵਿੱਟਰ ਤੇ ਪੋਸਟਾਂ ਪਾ ਕੇ ਆਪਣੀ ਨਾਰਾਜ਼ਗੀ ਜੱਗ ਜਾਹਰ ਕਰ ਚੁੱਕੇ ਹਨ।ਹੁਣ ਉਹ ਬਿਜਲੀ ਦੇ ਮੁੱਦੇ ਤੇ ਬਾਦਲ ਪਰਿਵਾਰ ਦੇ ਨਾਲ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਤੇ ਵੀ ਸਵਾਲ ਚੁੱਕ ਰਹੇ ਹਨ।






















