ਅੱਜ ਦਾ ਮੌਸਮ
ਅਗਲੇ ਕੁਝ ਘੰਟਿਆਂ ਵਿਚ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ, 9ਜੁਲਾਈ(ਵਿਸ਼ਵ ਵਾਰਤਾ)-ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਭੜਕ ਰਹੀ ਧੁੱਪ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਘੰਟਿਆਂ ਵਿੱਚ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਨੇਸਰ, ਗਾਜ਼ੀਆਬਾਦ, ਗਰੇਟਰ ਨੋਇਡਾ, ਖਟੌਲੀ, ਮੋਦੀਨਗਰ, ਹਾਪੁਰ (ਯੂ ਪੀ), ਭਿਵਾੜੀ (ਰਾਜਸਥਾਨ) ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਰਸ਼ ਹੋ ਸਕਦੀ ਹੈ। ਇਸ ਸਮੇਂ ਦੌਰਾਨ 20 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।






















