ਉੱਤਰ-ਪੂਰਬੀ ਰਾਜ ਮਣੀਪੁਰ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ)- ਉੱਤਰ-ਪੂਰਬੀ ਰਾਜ ਮਣੀਪੁਰ ਦੇ ਉੱਖਰੂਲ ਵਿੱਚ ਸ਼ੁਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਵੇਰੇ 5:56 ਵਜੇ ਆਇਆ, ਜਿਸ ਦੀ ਰਿਕਟਰ ਪੈਮਾਨੇ ‘ਤੇ 4.5 ਦੀ ਤੀਬਰਤਾ ਹੈ। ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਸਮੇਂ ਇਸ ਕੁਦਰਤੀ ਵਰਤਾਰੇ ਵਿੱਚ ਕਿਸੇ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਉੱਤਰ-ਪੂਰਬ ਭਾਰਤ ਭੁਚਾਲਾਂ ਦੀ ਨਜ਼ਰ ਤੋਂ ਇਕ ਬਹੁਤ ਹੀ ਸੰਵੇਦਨਸ਼ੀਲ ਖੇਤਰ ਵਿਚ ਆਉਂਦਾ ਹੈ। ਭੂਚਾਲ ਦੇ ਝਟਕੇ ਇਥੇ ਵਾਰ-ਵਾਰ ਮਹਿਸੂਸ ਕੀਤੇ ਜਾਂਦੇ ਹਨ।






















