ਪੰਜਾਬ ਵਿੱਚ ਪੈਟਰੋਲ ਦੀ ਕੀਮਤ ਨੇ ਸੈਂਕੜਾ ਕੀਤਾ ਪਾਰ

ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਦਾ ਸਿੱਧਾ ਅਸਰ ਆਮ ਆਦਮੀ ਦੀ ਜ਼ਿੰਦਗੀ ਨੇ ਪੈਂਦਾ ਹੈ। ਅੱਜ ਪੰਜਾਬ ਵਿੱਚ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਜਲੰਧਰ ਵਿੱਚ ਪੈਟਰੋਲ ਦੀ ਕੀਮਤ 101.94 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ ਵਧ ਕੇ 91.90 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 98.01ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.51ਰੁਪਏ ਹੋ ਗਈ ਹੈ।






















