ਭਾਰਤ-ਸ੍ਰੀਲੰਕਾ ਸੀਰੀਜ਼ ਤੇ ਕੋਰੋਨਾ ਦੀ ਮਾਰ
ਮੈਚ ਕੀਤੇ ਗਏ ਮੁਲਤਵੀ
ਚੰਡੀਗੜ੍ਹ,10 ਜੁਲਾਈ(ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਸੀਮਤ ਓਵਰਾਂ ਦੀ ਸੀਰੀਜ਼ ਪਹਿਲਾਂ ਤੋਂ ਨਿਰਧਾਰਤ ਸਮੇਂ ਸ਼ੁਰੂ ਨਹੀਂ ਹੋਵੇਗੀ। ਸ੍ਰੀਲੰਕਾ ਦੇ ਬੱਲੇਬਾਜ਼ੀ ਕੋਚ ਗ੍ਰਾਂਟ ਫਲਾਵਰ ਅਤੇ ਡਾਟਾ ਵਿਸ਼ਲੇਸ਼ਕ ਜੀਟੀ ਨਿਰੋਸ਼ਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਸ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਅਤੇ ਕ੍ਰਿਕਟ ਸ਼੍ਰੀਲੰਕਾ ਨੇ ਇਸ ਨੂੰ ਕੁਝ ਦਿਨਾਂ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ। ਮੰਨਿਆ ਜਾ ਰਿਹਾ ਹੈ ਕਿ ਇਹ ਸੀਰੀਜ਼ ਹੁਣ 17 ਜੁਲਾਈ ਤੋਂ ਸ਼ੁਰੂ ਹੋ ਸਕਦਾ ਹੈ।
























