ਠੇਕਾ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇ ਜਾਮ
ਵੱਖ ਵੱਖ ਥਾਵਾਂ ਤੇ ਕਰ ਰਹੇ ਹਨ ਸਰਕਾਰ ਖਿਲਾਫ ਪ੍ਰਦਰਸ਼ਨ
ਦਿੱਲੀ ਵਾਲੀ ਟ੍ਰੈਫਿਕ ਨੂੰ ਹੋ ਰਹੀ ਹੈ ਪ੍ਰੇਸ਼ਾਨੀ

ਸਰਹਿੰਦ,10 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਰਹਿੰਦ ਨੇੜੇ ਰਾਸ਼ਟਰੀ ਰਾਜ ਮਾਰਗ ਜਾਮ ਕਰ ਦਿੱਤਾ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ‘ਚ ਸ਼ਾਮਿਲ ਜਥੇਬੰਦੀਆਂ ਵਲੋਂ ਪੰਜਾਬ ‘ਚ ਮੰਡੀ ਗੋਬਿੰਦਗੜ ਨੇੜੇ ਸਰਹਿੰਦ ਨਹਿਰ ਦੇ ਕੋਲ, ਕਥੂਨੰਗਲ ਟੋਲ ਪਲਾਜਾ ਅੰਮ੍ਰਿਤਸਰ ਅਤੇ ਬਠਿੰਡਾ ਦੇ ਨੇੜੇ ਰਾਮਪੁਰਾ ਫੁਲ ਵਿਖੇ ਸਵੇਰੇ 10 ਵਜੇ ਤੋਂ 4 ਵਜੇ ਤੱਕ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕੈਪਟਨ ਸਰਕਾਰ ਰੱਦ ਕਰੇ ਅਤੇ ਜੇਕਰ ਠੇਕਾ ਮੁਲਾਜਮਾਂ ਨੂੰ ਜਲਦੀ ਪੱਕਾ ਨਾ ਕੀਤਾ ਤਾਂ ਭਵਿੱਖ ‘ਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ |






















