ਅੱਜ ਫਿਰ ਤੋਂ ਪੈਟਰੋਲ ਦੀ ਕੀਮਤ ਵਿਚ ਹੋਇਆ ਵਾਧਾ,ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)- ਹਰ ਰੋਜ਼ ਤੇਲ ਦੀਆਂ ਕੀਮਤਾਂ ਵਿੱਚ ਤਬਦੀਲੀ ਆਉਂਦੀ ਰਹਿੰਦੀ ਹੈ। ਤੇਲ ਦੀਆਂ ਕੀਮਤਾਂ ਵਿੱਚ ਪਿਛਲੇ ਸਮੇਂ ਤੋਂ ਹੋ ਰਿਹਾ ਵਾਧਾ ਲਗਾਤਾਰ ਜਾਰੀ ਹੈ। ਅੱਜ ਤੇਲ ਕੰਪਨੀਆਂ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 28 ਪੈਸੇ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਗਿਆ ਹੈ। ਜਦੋਂ ਕਿ ਡੀਜ਼ਲ ਦੀਆਂ ਕੀਮਤਾਂ 18 ਪੈਸੇ ਪ੍ਰਤੀ ਲੀਟਰ ਘੱਟ ਕੀਤੀ ਗਈ ਹੈ। ਮਈ ਦੇ ਪਹਿਲੇ ਹਫਤੇ ਤੋਂ ਤੇਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧਾ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੁੰਦਾ ਰਿਹਾ ਹੈ। ਜਿਸ ਵਿੱਚ ਖਾਸ ਕਰਕੇ ਮਹਾਰਾਸ਼ਟਰ, ਰਾਜਸਥਾਨ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਕਰਨਾਟਕ, ਤੇਲੰਗਾਨਾ, ਓਡੀਸ਼ਾ, ਕਸ਼ਮੀਰ, ਲੱਦਾਖ, ਪੰਜਾਬ, ਬਿਹਾਰ, ਕੇਰਲ, ਪੈਟਰੋਲ ਦੇ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਤਾਮਿਲਨਾਡੂ ਅਤੇ ਪੱਛਮੀ ਬੰਗਾਲ, ਮਨੀਪੁਰ, ਜੰਮੂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ 100 ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ।






















