ਪੰਜਾਬ ਵਿੱਚ ਪੈਟਰੋਲ ਦੀ ਕੀਮਤ ਨੇ ਸੈਂਕੜਾ ਕੀਤਾ ਪਾਰ
ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਹੈ ਪੈਟਰੋਲ ਦੀ ਕੀਮਤ

ਚੰਡੀਗੜ੍ਹ, 14ਜੁਲਾਈ(ਵਿਸ਼ਵ ਵਾਰਤਾ) ਪੈਟਰੋਲ ਦੀਆਂ ਕੀਮਤਾਂ ਹਰਰੋਜ਼ ਵੱਧ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਆਦਮੀ ਦੀ ਆਰਥਿਕਤਾ ਤੇ ਪੈਂਦਾ ਹੈ। ਅੱਜ ਪੰਜਾਬ ਵਿਚ ਪੈਟਰੋਲ ਦੀ ਕੀਮਤ 102.21 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91.74 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 97.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.35 ਰੁਪਏ ਹੋ ਗਈ ਹੈ।
ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਹੈ ਪੈਟਰੋਲ ਦੀ ਕੀਮਤ?
ਹੁਣ ਤੁਸੀਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ ਆਪਣਾ ਸਿਟੀ ਕੋਡ ਲਿਖਣਾ ਪਵੇਗਾ, ਜਿਸ ਨੂੰ RSO ਸਪੇਸ 9224992249 ਨੰਬਰ ਤੇ ਭੇਜਣਾ ਪਵੇਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹੋ।ਇਸ ਤਰ੍ਹਾਂ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।






















