ਬੇਰੁਜ਼ਗਾਰ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ
ਮੋਤੀ ਮਹਿਲ ਘੇਰਨ ਪਹੁੰਚੇ ਸਨ ਟੈੱਟ ਪਾਸ ਅਧਿਆਪਕ

ਪਟਿਆਲਾ,14 ਜੁਲਾਈ(ਵਿਸ਼ਵ ਵਾਰਤਾ) ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋ ਅੱਜ ਮੋਤੀ ਮਹਿਲ ਦਾ ਘਿਰਾਉ ਕੀਤਾ ਗਿਆ ਪਰ ਇਸੇ ਦੌਰਾਨ ਹੀ ਪਟਿਆਲਾ ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ ਹੈ ।
ਜਿਰਰਯੋਗ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ ਛੇ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ।7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ।
ਪਰ ਅੱਜ ਕੋਈ ਵੀ ਕੈਬਨਿਟ ਮੀਟਿੰਗ ਨਹੀਂ ਹੈ ਜਿਸ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕ ਲੀਲਾ ਭਵਨ ਵਿਚ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲੀਲਾ ਭਵਨ ਤੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ । ਜ਼ਿਕਰਯੋਗ ਹੈ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਜਿੱਥੇ ਸੰਗਰੂਰ ਤੇ ਦੂਜੇ ਪਾਸੇ 116 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। 7 ਜੁਲਾਈ ਨੂੰ ਹੋਈ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਵਿਚ ਇਹ ਭਰੋਸਾ ਦਿੱਤਾ ਗਿਆ ਸੀ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 14 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੰਨ ਲਈਆਂ ਜਾਣਗੀਆਂ।
ਜਦੋਂ ਬੇਰੁਜ਼ਗਾਰ ਅਧਿਆਪਕ ਮੋਤੀ ਮਹਿਲ ਵੱਲ ਵਧ ਰਹੇ ਸਨ ਤਾਂ ਪ੍ਰਸ਼ਾਸਨ ਵੱਲੋਂ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ਅਤੇ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਉਪਰ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਹੁਣ ਕਿਸੇ ਵੀ ਲਾਰੇ ਵਿਚ ਨਹੀਂ ਆਉਣਗੇ ਜਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾਂ ਲਿਖਤੀ ਰੂਪ ’ਚ ਜਾਰੀ ਨਹੀਂ ਕੀਤੇ ਜਾਂਦਾ ਜਦੋਂ ਤਕ ਬੇਰੁਜ਼ਗਾਰੀ ਅਧਿਆਪਕਾਂ ਦੀਆਂ ਮੰਗਾਂ ਨੂੰ ਲਿਖਤੀ ਰੂਪ ਚ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਬੇਰੁਜ਼ਗਾਰ ਅਧਿਆਪਕ ਵੱਲੋਂ ਗੁਪਤ ਐਕਸ਼ਨ ਜਾਰੀ ਰਹਿਣਗੇ ।






















